26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ’ਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ, ਸਕੱਤਰ ਸਤਨਾਮ ਸਿੰਘ ਖਾਨ ਮਲੱਕ, ਗੁਰਦੇਵ ਸਿੰਘ ਗਿੱਲ ਮੰਜ ਦੀ ਅਗਵਾਈ ਹੇਠ ਪਿੰਡ ਖਾਨ ਮਲੱਕ ਤੇ ਧਾਰੀਵਾਲ ਕਲਾਂ ਵਿਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਵਿਰੁੱਧ ਭਗਵੰਤ ਮਾਨ ਦਾ ਪੁਤਲਾ ਝਾੜੂ ਸਮੇਤ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿੱਤਾ ਜਾਵੇ ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਮੰਗ ਮਸਲੇ ਜਲਦ ਹੱਲ ਕੀਤੇ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਵੱਡੀ ਪੱਧਰ ’ਤੇ ਵਿੱਢੇ ਜਾਣਗੇ।

ਅਜੀਤ ਡੈਸਕ 26-10-2026
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਲੀਵਾਲ, ਸਕੱਤਰ ਸਤਨਾਮ ਸਿੰਘ ਖਾਨ ਮਲੱਕ, ਗੁਰਦੇਵ ਸਿੰਘ ਗਿੱਲ ਮੰਜ ਦੀ ਅਗਵਾਈ ਹੇਠ ਪਿੰਡ ਖਾਨ ਮਲੱਕ ਤੇ ਧਾਰੀਵਾਲ ਕਲਾਂ ਵਿਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਵਿਰੁੱਧ ਭਗਵੰਤ ਮਾਨ ਦਾ ਪੁਤਲਾ ਝਾੜੂ ਸਮੇਤ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿੱਤਾ ਜਾਵੇ ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਮੰਗ ਮਸਲੇ ਜਲਦ ਹੱਲ ਕੀਤੇ ਜਾਣ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਵੱਡੀ ਪੱਧਰ ’ਤੇ ਵਿੱਢੇ ਜਾਣਗੇ। ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ, ਕਸ਼ਮੀਰ ਸਿੰਘ, ਮਹਿਕਪ੍ਰੀਤ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਸਬਜੀਤ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ, ਸੇਵਾ ਸਿੰਘ ਸੋਨੂ, ਸੁਖਰਾਜ ਸਿੰਘ, ਨਿਸ਼ਾਨ ਸਿੰਘ, ਚੈਂਚਲ ਸਿੰਘ, ਬਲਵਿੰਦਰ ਕੌਰ, ਸੋਮਾ, ਰਜਵੰਤ ਕੌਰ, ਮਨਦੀਪ ਕੌਰ, ਜਸਬੀਰ ਕੌਰ, ਰਾਜ਼ੀ, ਗੁਰਮੀਤ ਕੌਰ, ਬੱਬੂ ਹੈਪੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ, 2 ਹਜ਼ਾਰ ਰੁਪਏ ਡਰੱਗ ਮਨੀ ਸਮੇਤ 2 ਕਾਬੂ ਅਗਲੀ ਖ਼ਬਰ ਊਧਨਵਾਲ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਭਗਵੰਤ ਮਾਨ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।