27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਲੋਕ ਸੇਵਾ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਦੀਨਾਨਗਰ, 25 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ’ਤੇ ਫਲਾਈ ਓਵਰ ਦੀ ਉਸਾਰੀ ਤੋਂ ਬਾਅਦ ਰੇਲਵੇ ਵਿਭਾਗ ਵਲੋਂ ਰੇਲਵੇ ਫਾਟਕ ਸੀ-60 ਤੋਂ ਆਵਾਜ਼ਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਸੀ । ਇਸ ਨਾਲ ਫਲਾਈ ਓਵਰ ਦੇ ਆਸ-ਪਾਸ ਦੀਨਾਨਗਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ।

ਸੁਖਵਿੰਦਰ ਪਾਹੜਾ 26-10-2026
ਦੀਨਾਨਗਰ, 25 ਅਕਤੂਬਰ (ਸੋਢੀ/ਘੁੰਮਣ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ’ਤੇ ਫਲਾਈ ਓਵਰ ਦੀ ਉਸਾਰੀ ਤੋਂ ਬਾਅਦ ਰੇਲਵੇ ਵਿਭਾਗ ਵਲੋਂ ਰੇਲਵੇ ਫਾਟਕ ਸੀ-60 ਤੋਂ ਆਵਾਜ਼ਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਸੀ । ਇਸ ਨਾਲ ਫਲਾਈ ਓਵਰ ਦੇ ਆਸ-ਪਾਸ ਦੀਨਾਨਗਰ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਲੋਕ ਸੇਵਾ ਦਲ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਦੀ ਅਗਵਾਈ ਵਿਚ ਦੀਨਾਨਗਰ ਦੇ ਸਮਾਜਿਕ ਸੰਗਠਨਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਫਾਟਕ ਤੋਂ ਆਵਾਜਾਈ ਨੂੰ ਸ਼ੁਰੂ ਕੀਤੇ ਜਾਣ ਸਬੰਧੀ ਸੰਘਰਸ਼ ਕੀਤਾ ਗਿਆ । ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਨੇ ਦੱਸਿਆ ਕਿ ਇਸ ਰੇਲਵੇ ਫਾਟਕ ਤੋਂ ਆਵਾਜਾਈ ਨੂੰ ਸ਼ੁਰੂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ, ਰੇਲ ਮੰਤਰੀ ਤੇ ਹੋਰ ਰੇਲਵੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਭੇਜੇ ਗਏ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਰੇਲਵੇ ਵਿਭਾਗ ਵਲੋਂ ਦੋ ਪਹੀਆ ਵਾਹਨਾਂ ਦੀ ਆਵਾਜਾਈ ਲਈ ਇਕ ਆਰ.ਓ.ਬੀ. ਦੀ ਉਸਾਰੀ ਲਈ ਟੈਂਡਰ ਮੰਗੇ ਗਏ ਹਨ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ । ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਵਿਭਾਗ ਦੇ ਸਬੰਧਿਤ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ’ਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਅਗਲੀ ਖ਼ਬਰ ਝੋਟਾ ਸੰਘਰਸ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।