27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਚਿੱਟਾ ਪੀਂਦੇ 2 ਵਿਅਕਤੀ ਕਾਬੂ

ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਚਲਾਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ 2 ਵਿਅਕਤੀਆਂ ਨੂੰ ਚਿੱਟਾ ਪੀਂਦੇ ਹੋਏ ਕਾਬੂ ਕੀਤਾ। ਜਿਸ ਦੀ ਜਾਣਕਾਰੀ ਦਿੰਦੇ ਹੋਏ ਐਸ.

ਅਜੀਤ ਡੈਸਕ 26-10-2026
ਸ਼ਾਹਪੁਰ ਕੰਢੀ, 25 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਚਲਾਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ 2 ਵਿਅਕਤੀਆਂ ਨੂੰ ਚਿੱਟਾ ਪੀਂਦੇ ਹੋਏ ਕਾਬੂ ਕੀਤਾ। ਜਿਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਮੋਹਿਤ ਟਾਂਕ ਨੇ ਦੱਸਿਆ ਕਿ ਏ.ਐਸ.ਆਈ. ਸੁੰਦਰ ਸਿੰਘ ਪੁਲਿਸ ਪਾਰਟੀ ਨਾਲ ਟੀ-ਵਨ ਚੌਕ ਵੱਲ ਗਸ਼ਤ ਕਰ ਰਹੇ ਸਨ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਰਣਜੀਤ ਸਾਗਰ ਡੈਮ ਦੇ ਖੰਡਰ ਕਵਾਟਰ ’ਚ ਦੋ ਵਿਅਕਤੀ ਨਸ਼ਾ ਕਰ ਰਹੇ ਹਨ। ਜਿਸ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਦੋਂ ਉਕਤ ਥਾਂ ’ਤੇ ਛਾਪਾ ਮਾਰਿਆ ਤਾਂ ਖੰਡਰ ਕਵਾਟਰਾਂ ਦੇ ਕਮਰੇ ’ਚ ਦੋ ਵਿਅਕਤੀ ਚਿੱਟਾ ਪੀ ਰਹੇ ਸਨ । ਜਿਨ੍ਹਾਂ ਕੋਲੋਂ ਸਿਲਵਰ ਪੇਪਰ, ਇਕ ਦਸ ਰੁਪਏ ਦਾ ਨੋਟ ਕਾਬੂ ਕੀਤਾ। ਜਿਸ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਕ੍ਰਿਸ਼ਨਾ ਅਤੇ ਗੁਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ। ਪੁਲਿਸ ਨੇ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਆਧੁਨਿਕ ਯੁੱਗ ਦੇ ਬਾਵਜੂਦ ਕੁਲਵੰਤ ਸਿੰਘ ਨੇ ਬਰਕਰਾਰ ਰੱਖਿਆ ਮੋਮਬੱਤੀਆਂ ਦਾ ਕਾਰੋਬਾਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ’ਚ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।