26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਨੂੰਨ ਆਪਣਾ ਕੰਮ ਕਰੇ, ­ਨਾਜਾਇਜ਼ ਉਸਾਰੀਆਂ ’ਤੇ ਹੋਵੇ ਕਾਰਵਾਈ-ਮੀਰਪੁਰ ਕਾਲੋਨੀ ਵੈਲਫੇਅਰ ਸੁਸਾਇਟੀ

ਪਠਾਨਕੋਟ, 25 ਅਕਤੂਬਰ (ਸੁਮਿਤ)-ਮੀਰਪੁਰ ਕਾਲੋਨੀ ’ਚ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਸਬੰਧੀ ਚੱਲ ਰਹੇ ਵਿਵਾਦ ਦਰਮਿਆਨ ਮੀਰਪੁਰ ਕਾਲੋਨੀ ਵੈਲਫੇਅਰ ਸਸਾਇਟੀ ਦੇ ਅਹੁਦੇਦਾਰਾਂ ਨੇ ਮੀਟਿੰਗ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ । ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਨਾ ਤਾਂ ਕਿਸੇ ਦੇ ਹੱਕ ਵਿਚ ਹਨ ਤੇ ਨਾ ਹੀ ਕਿਸੇ ਦੇ ਵਿਰੋਧ ਵਿਚ ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਆਗੂ । ਤਸਵੀਰ: ਸੁਮਿਤ 26-10-2026
ਪਠਾਨਕੋਟ, 25 ਅਕਤੂਬਰ (ਸੁਮਿਤ)-ਮੀਰਪੁਰ ਕਾਲੋਨੀ ’ਚ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਸਬੰਧੀ ਚੱਲ ਰਹੇ ਵਿਵਾਦ ਦਰਮਿਆਨ ਮੀਰਪੁਰ ਕਾਲੋਨੀ ਵੈਲਫੇਅਰ ਸਸਾਇਟੀ ਦੇ ਅਹੁਦੇਦਾਰਾਂ ਨੇ ਮੀਟਿੰਗ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ । ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਨਾ ਤਾਂ ਕਿਸੇ ਦੇ ਹੱਕ ਵਿਚ ਹਨ ਤੇ ਨਾ ਹੀ ਕਿਸੇ ਦੇ ਵਿਰੋਧ ਵਿਚ । ਉਨ੍ਹਾਂ ਦੀ ਮੰਗ ਸਿਰਫ਼ ਇੰਨ੍ਹੀ ਹੈ ਕਿ ਕਾਨੂੰਨ ਆਪਣਾ ਕੰਮ ਕਰੇ ਅਤੇ ਜਿਹੜੀਆਂ ਵੀ ਉਸਾਰੀਆਂ ਜਾਂ ਗਤੀਵਿਧੀਆਂ ਨਾਜਾਇਜ਼ ਹਨ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ । ਸੁਸਾਇਟੀ ਦੇ ਅਹੁਦੇਦਾਰ ਰਾਕੇਸ਼ ਮਹਾਜਨ ਪੰਮੀ, ਜਗਮੋਹਨ, ਰਾਜ ਕੁਮਾਰ ਰਾਜੂ, ਹਰਜੀਤ ਸਿੰਘ ਬਾਂਟਾ, ਪ੍ਰਵੀਨ ਕੁਮਾਰ, ਦਵਿੰਦਰ ਕੁਮਾਰ, ਦੇਸ਼ ਬੰਧੂ, ਰਾਜੇਸ਼ ਕੁਮਾਰ ਸ਼ਰਮਾ ਤੇ ਮੁਨੀਸ਼ ਕੁਮਾਰ ਆਦਿ ਨੇ ਕਿਹਾ ਕਿ ਪਿਛਲੇ ਦਿਨੀਂ ਨਗਰ ਨਿਗਮ ਦੀ ਟੀਮ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਮੌਕੇ ’ਤੇ ਪਹੁੰਚੀ ਸੀ, ਪਰ ਉੱਥੇ ਅਦਾਲਤੀ ਹੁਕਮਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਕਾਨੂੰਨ ਤੇ ਅਦਾਲਤੀ ਹੁਕਮਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ । ਕਿਸੇ ਵੀ ਮਾਮਲੇ ’ਚ ਨਿੱਜੀ ਪੱਖਪਾਤ ਦੀ ਬਜਾਏ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ । ਸੁਸਾਇਟੀ ਕਿਸੇ ਵਿਸ਼ੇਸ਼ ਵਿਅਕਤੀ ਦੇ ਵਿਰੁੱਧ ਨਹੀਂ ਹੈ, ਸਗੋਂ ਚਾਹੁੰਦੀ ਹੈ ਕਿ ਪ੍ਰਸ਼ਾਸਨ ਨਿਰਪੱਖ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ । ਸੁਸਾਇਟੀ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਵਿਚ ਨਾਜਾਇਜ਼ ਉਸਾਰੀ ਜਾਂ ਹੋਰ ਉਲੰਘਣਾ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਪ੍ਰਸ਼ਾਸਨ ਨੂੰ ਬਿਨ੍ਹਾਂ ਕਿਸੇ ਦਬਾਅ ਜਾਂ ਭੇਦਭਾਵ ਦੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਸੁਸਾਇਟੀ ਦਾ ਉਦੇਸ਼ ਕਿਸੇ ਨਾਲ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਕਾਨੂੰਨ ਵਿਵਸਥਾ ਅਤੇ ਨਿਆਂਇਕ ਪ੍ਰਕਿਰਿਆ ਪ੍ਰਤੀ ਸਤਿਕਾਰ ਕਾਇਮ ਰੱਖਣਾ ਹੈ । ਹੁਣ ਲੋਕਾਂ ਦੀਆਂ ਨਜ਼ਰਾਂ ਜ਼ਿਲ੍ਹਾ ਪ੍ਰਸ਼ਾਸਨ ’ਤੇ ਟਿਕੀਆਂ ਹੋਈਆਂ ਹਨ ਕਿ ਇਸ ਮਾਮਲੇ ਵਿਚ ਅੱਗੇ ਕੀ ਕਦਮ ਚੁੱਕੇ ਜਾਂਦੇ ਹਨ ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਦਾ 35ਵਾਂ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।