27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਬੈਡਮਿੰਟਨ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਜਸਕੀਰਤ ਸਿੰਘ ਨੇ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ (ਅੰਡਰ-17 ਡਬਲਜ਼) ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ ਜਲੰਧਰ ਵਿਖੇ ਕਰਵਾਈ ਗਈ।

ਅਜੀਤ ਡੈਸਕ 27-10-2026
ਗੁਰਦਾਸਪੁਰ, 26 ਅਕਤੂਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਜਸਕੀਰਤ ਸਿੰਘ ਨੇ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ (ਅੰਡਰ-17 ਡਬਲਜ਼) ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ ਜਲੰਧਰ ਵਿਖੇ ਕਰਵਾਈ ਗਈ। ਜਸਕੀਰਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਉਸ ਦੀ ਮਿਹਨਤ, ਲਗਨ, ਦ੍ਰਿੜ੍ਹ ਇਰਾਦੇ ਤੇ ਖੇਡਾਂ ਪ੍ਰਤੀ ਸਮਰਪਣ ਨੂੰ ਦਰਸਾਇਆ ਹੈ। ਰਾਜ ਪੱਧਰ ’ਤੇ ਇਹ ਸਫ਼ਲਤਾ ਉਸ ਦੀ ਖੇਡ ਪ੍ਰਤਿਭਾ ਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਜਸਕੀਰਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਭਵਿੱਖ ’ਚ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ’ਚ ਦੋ ਰੋਜ਼ਾ ਮੁਫਤ ਮੈਡੀਕਲ ਕੈਂਪ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼:- ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।