27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਏਂਜਲਸ ਪਬਲਿਕ ਸਕੂਲ ਗੁਣਵੱਤਾਪੂਰਨ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਗੁਰਕ੍ਰਿਪਾਲ ਸਿੰਘ ਢਿੱਲੋਂ

ਪਠਾਨਕੋਟ, 26 ਅਕਤੂਬਰ (ਸੰਧੂ)-ਏਂਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਲਗਾਤਾਰ ਯਤਨਸ਼ੀਲ ਹੈ । ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ’ਚ ਬਿਹਤਰ ਮੌਕੇ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਦੇ ਯੋਗ ਬਣਾਉਣਾ ਹੈ ।

ਅਜੀਤ ਡੈਸਕ 27-10-2026
ਪਠਾਨਕੋਟ, 26 ਅਕਤੂਬਰ (ਸੰਧੂ)-ਏਂਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਲਗਾਤਾਰ ਯਤਨਸ਼ੀਲ ਹੈ । ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ’ਚ ਬਿਹਤਰ ਮੌਕੇ ਪ੍ਰਦਾਨ ਕਰਨਾ ਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਦੇ ਯੋਗ ਬਣਾਉਣਾ ਹੈ । ਸਕੂਲ ਦੇ ਚੇਅਰਮੈਨ ਗੁਰਕ੍ਰਿਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਦੇ ਦੌਰ ’ਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣਾ ਸਮੇਂ ਦੀ ਮੁੱਖ ਲੋੜ ਹੈ । ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਰਾਹੀਂ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਬਣਾਇਆ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਵਿਚ ਵੱਖਰੀ ਪ੍ਰਤਿਭਾ ਤੇ ਯੋਗਤਾ ਹੁੰਦੀ ਹੈ । ਸਕੂਲ ਪ੍ਰਬੰਧਨ ਦਾ ਯਤਨ ਹੈ ਕਿ ਇਨ੍ਹਾਂ ਪ੍ਰਤਿਭਾਵਾਂ ਦੀ ਪਹਿਚਾਣ ਕਰਕੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਢੁੱਕਵਾਂ ਮਾਰਗ ਦਰਸ਼ਨ ਤੇ ਉਤਸ਼ਾਹ ਦਿੱਤਾ ਜਾਵੇ । ਇਸ ਦੇ ਨਾਲ ਹੀ ਬੱਚਿਆਂ ’ਚ ਪੜ੍ਹਾਈ ਪ੍ਰਤੀ ਰੁਚੀ ਪੈਦਾ ਕਰਨ, ਸਿਰਜਣਾਤਮਿਕ ਸੋਚ ਵਿਕਸਿਤ ਕਰਨ ਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ । ਚੇਅਰਮੈਨ ਢਿੱਲੋਂ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਅਜਿਹਾ ਸੁਖਾਵਾਂ ਤੇ ਸਕਾਰਾਤਮਿਕ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿੱਥੇ ਉਹ ਬਿਨ੍ਹਾਂ ਕਿਸੇ ਝਿਜਕ ਦੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ । ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ’ਚ ਸਰਗਰਮ ਭੂਮਿਕਾ ਨਿਭਾਉਣ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਸਕੂਲ ਦਾ ਟੀਚਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ’ਚ ਸਫ਼ਲਤਾ ਦਿਵਾਉਣ ਦੇ ਨਾਲ-ਨਾਲ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ, ਤਾਂ ਜੋ ਉਹ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ ।
ਪਿਛਲੀ ਖ਼ਬਰ ਸਰਹੱਦੀ ਲੋਕ ਸੇਵਾ ਕਮੇਟੀ ਵਲੋਂ ਅੱਖਾਂ ਦਾ ਕੈਂਪ 115 ਲੋਕਾਂ ਦੇ ਅੱਖਾਂ ਦੀ ਮੁਫ਼ਤ ਜਾਂਚ, 23 ਮਰੀਜ਼ ਮੋਤੀਆ ਬਿੰਦ ਦੇ ਪ... ਅਗਲੀ ਖ਼ਬਰ ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।