28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮਨਾਇਆ ਪੇਂਡੂ ਮਹਿਲਾਵਾਂ ਵਲੋਂ ਹਰ ਕਿੱਤੇ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ- ਡਾ. ਚੀਮਾ

ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)-ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੀਮਾਂ ਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ’ਚ ਡਾ.

ਅਜੀਤ ਡੈਸਕ 28-10-2026
ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)-ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੀਮਾਂ ਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ’ਚ ਡਾ. ਸ਼ਾਹਬਾਜ਼ ਸਿੰਘ ਚੀਮਾ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਵਿਚ 500 ਤੋਂ ਵੱਧ ਪੇਂਡੂ ਮਹਿਲਾਵਾਂ ਤੇ ਬੱਚੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਡਾਕਟਰ ਚੀਮਾ ਵਲੋਂ ਪੇਂਡੂ ਮਹਿਲਾਵਾਂ ਵਲੋਂ ਸਮਾਜ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਤੇ ਰਿਆੜਕੀ ਕਾਲਜ ਦੇ ਸੰਸਥਾਪਕ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਵਲੋਂ ਪੱਛੜੇ ਪੇਂਡੂ ਵਰਗ ਤੋਂ ਬੱਚੀਆਂ ਨੂੰ ਸਿੱਖਿਆ ਪ੍ਰਦਾਨ ਕਰਕੇ 1976 ਤੋਂ ਲੈ ਕੇ ਹੁਣ ਤੱਕ ਪਾਏ ਗਏ ਯੋਗਦਾਨ ਨੂੰ ਸਲਾਹਿਆ ਗਿਆ। ਡਾ. ਚੀਮਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਪੇਂਡੂ ਮਹਿਲਾਵਾਂ ਵਲੋਂ ਵੱਖ-ਵੱਖ ਕਿੱਤਿਆਂ ਵਿਚ ਬਹੁਤ ਕਾਮਯਾਬੀਆਂ ਹਾਸਲ ਕੀਤੀਆਂ ਗਈਆਂ ਹਨ, ਪੇਂਡੂ ਔਰਤਾਂ ਆਪਣੀ ਕਾਬਲੀਅਤ ਦੇ ਕਾਰਨ ਉੱਚ ਅਹੁਦਿਆਂ ’ਤੇ ਬਿਰਾਜਮਾਨ ਹਨ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਜਿੰਦਗੀ ਦੇ ਛੋਟੇ ਤੇ ਵੱਡੇ ਟੀਚਿਆਂ ਬਾਰੇ ਨਿਰਣੇ ਲਵੋ ਤੇ ਉਨ੍ਹਾਂ ਦੀ ਪੂਰਤੀ ਲਈ ਯਤਨਸ਼ੀਲ ਰਹਿ ਕੇ ਕਾਮਯਾਬੀਆਂ ਹਾਸਲ ਕਰੋ। ਕਾਲਜ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਕੀਤੇ ਗਏ ਕਾਰਜ ਦੀ ਸ਼ਲਾਘਾ ਕੀਤੀ ਗਈ ਤੇ ਵਿਸ਼ਵਾਸ ਦਿਵਾਇਆ ਗਿਆ ਕਿ ਪੇਂਡੂ ਮਹਿਲਾਵਾਂ ਦੇ ਪੱਧਰ ਨੂੰ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀਮਤੀ ਕੁਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਬਟਾਲਾ, ਨਵਜੋਤ ਕੌਰ ਖੇਤੀਬੜੀ ਉਪ ਨਿਰੀਖਕ ਕਾਦੀਆਂ, ਪਰਮਿੰਦਰ ਕੌਰ ਬੀਟੀਐਮ ਦੋਰਾਂਗਲਾ, ਰਣਜੀਤ ਕੌਰ, ਕਰਮਜੀਤ ਕੌਰ ਹਰਦੋਰਵਾਲ, ਰਣਜੀਤ ਕੌਰ ਰਣਜੀਤ ਬਾਗ ਸਫਲ ਕਿਸਾਨ ਇਸਤਰੀਆਂ ਵਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਡਾ. ਸੰਦੀਪ ਸਿੰਘ ਢਿੱਲੋ ਖੇਤੀਬਾੜੀ ਅਫਸਰ ਟਰੇਨਿੰਗ, ਡਾ. ਪਰਮਿੰਦਰ ਕੁਮਾਰ ਖੇਤੀਬਾੜੀ ਅਫਸਰ ਕਾਹਨੂੰਵਾਨ, ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ਟਰੇਨਿੰਗ, ਡਾ. ਜੋਬਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਕੁਲਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਆਤਮਾ ਦੇ ਪੀਡੀ ਡਾ. ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ ਤੇ ਸੁਖਪ੍ਰੀਤ ਸਿੰਘ, ਪਰਮਿੰਦਰ ਕੌਰ ਬੀਟੀਐਮ ਆਦਿ ਹਾਜ਼ਰ ਸਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਆਧੁਨਿਕ ਖੇਤੀਬਾੜੀ ਤਕਨੀਕਾਂ, ਮਹਿਲਾ ਸਸ਼ਕਤੀਕਰਨ ਤੇ ਸਵੈ-ਸਹਾਇਤਾ ਸਮੂਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ। ਵਿਦਿਆਰਥਣਾਂ ਲਈ ਪੇਂਟਿੰਗ, ਭਾਸ਼ਣ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਪ੍ਰੋਗਰਾਮ ਦੌਰਾਨ ਅਗਾਂਹਵਧੂ ਮਹਿਲਾ ਕਿਸਾਨਾਂ ਵਲੋਂ ਘਰੇਲੂ ਮਸਾਲੇ, ਅਚਾਰ, ਚਟਣੀਆਂ ਤੇ ਹੋਰ ਖਾਣ-ਪੀਣ ਦੀਆਂ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।
ਪਿਛਲੀ ਖ਼ਬਰ ਗੁਰਦੁਆਰਾ ਅਰਬਨ ਅਸਟੇਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕੱਲ੍ਹ ਤੋਂ ਅਗਲੀ ਖ਼ਬਰ ਪਿੰਡ ਸ਼ਿਕਾਰ ਮਾਛੀਆਂ ਵਿਖੇ 2 ਧਿਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਤੇ 2 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।