ਬਾਜਵਾ ਤੇ ਸੰਧੂ ਨੇ ਬੁੱਲੋਵਾਲ ਦੇ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਅਲੀਵਾਲ, 27 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਕਾਂਗਰਸ ਦੇ ਸਾਬਕਾ ਜਿਲ੍ਹਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਤੇ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਜਗਪ੍ਰੀਤ ਸਿੰਘ ਸੰਧੂ ਨੇ ਪਿੰਡ ਬੁੱਲੋਵਾਲ ਦੇ 4 ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਗੱਲਬਾਤ ਦੌਰਾਨ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਬੁੱਲੋਵਾਲ ’ਚ ਸਾਬਕਾ ਜਿਲ੍ਹਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ, ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਪ੍ਰੀਤ ਸਿੰਘ ਸੰਧੂ ਨੇ ਸਤਨਾਮ ਸਿੰਘ ਦੇ ਪੋਤਰੇ ਦੀ ਬੇਵਕਤੀ ਮੌਤ, ਡਰਾਈਵਰ ਚੰਨਣ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ’ਤੇ, ਭਲਵਾਨ ਜੋਗਿੰਦਰ ਸਿੰਘ ਦੇ ਵੱਡੇ ਭਰਾ ਬਲਦੇਵ ਸਿੰਘ ਦੀ ਮੌਤ ਤੇ ਸਰਬਜੀਤ ਸਿੰਘ ਕਾਕਾ ਦੀ ਭਰਜਾਈ ਦੀ ਬੇਵਕਤੀ ਮੌਤ ’ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਬਾਜਵਾ ਪਰਿਵਾਰ ਉਨ੍ਹਾਂ ਦੇ ਨਾਲ ਹੈ।
ਅਜੀਤ ਡੈਸਕ
28-10-2026