ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਦਾ ਸਨਮਾਨ
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਪ੍ਰੀਤ ਸਿੰਘ ਰਿਆੜ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਕਾਦੀਆ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਗੁਰਪ੍ਰੀਤ ਸਿੰਘ ਰਿਆੜ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਅਜੀਤ ਡੈਸਕ
29-10-2026