29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ‘ਆਪ’ ਆਗੂ ਡਾ. ਕੇ.ਜੇ. ਸਿੰਘ ‘ਪੇਡਾ’ ਦੇ ਉੱਪ ਚੇਅਰਮੈਨ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵਾਨਾ

ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.

ਅਜੀਤ ਡੈਸਕ 29-10-2026
ਸ੍ਰੀ ਹਰਿਗੋਬਿੰਦਪੁਰ, 28 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਗੋਬਿੰਦਪੁਰ ਨੇੜੇ ਬੱਤੀਆਂ ਵਾਲੇ ਚੌਂਕ ਤੋਂ ਚੰਡੀਗੜ੍ਹ ਵਿਖੇ ‘ਪੇਡਾ’ ’ਚ ਪੰਜਾਬ ਦਾ ਸੀਨੀਅਰ ਉੱਪ ਚੇਅਰਮੈਨ ਬਣਨ ’ਤੇ ਦਫ਼ਤਰ ਦਾ ਕੰਮ-ਕਾਰਜ ਪਹਿਲੇ ਦਿਨ ਸੰਭਾਲਣ ਲਈ ਕਾਫ਼ਲੇ ਦੇ ਰੂਪ ’ਚ ਗੱਡੀਆਂ ’ਤੇ ਰਾਵਾਨਾ ਹੋਏ ਹਨ। ਇਸ ਮੌਕੇ ਡਾ. ਕੇ.ਜੇ. ਸਿੰਘ ਨੇ ਪੇਡਾ ਦਾ ਸੀਨੀਅਰ ਉੱਪ ਚੇਅਰਮੈਨ ਪੰਜਾਬ ਬਣਾਉਣ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਜਿਸ ਅਹੁਦੇ ’ਤੇ ਉਹ ਅੱਜ ਮੈਂ ਬੈਠਣ ਜਾ ਰਹੇ ਹਨ ਉਸ ਅਹੁਦੇ ਦੀ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਉਸ ਤੋਂ ਮਿਲਣ ਵਾਲਾ ਫ਼ਾਇਦਾ ਪੰਜਾਬ ਦੇ ਲੋਕਾਂ ਤੱਕ ਪਹੁੰਚਾਵਾਂਗਾ। ਉਨ੍ਹਾਂ ਕਿਹਾ ਕਿ ਪੇਡਾ ਵਿਚ ਸੂਰਜ ਦੀ ਊਰਜਾ ਨਾਲ ਮਿਲਣ ਵਾਲੀ ਸੋਲਰ ਬਿਜਲੀ ਸਰਕਾਰ ਪੰਜਾਬ ਵਿਚ ਲੋਕਾਂ ਨੂੰ ਦੇਣ ਜਾ ਰਹੀ ਹੈ ਉਸ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਅਸੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਦੀ ਪਾਰਟੀ ਵਲੋਂ ਕੀਤੇ ਜਾ ਰਹੇ ਵਿਕਾਸ ਸਦਕਾ 2027 ਵਿਚ ਮੁੜ ਪੰਜਾਬ ਵਿਚ ‘ਆਪ’ ਸਰਕਾਰ ਬਣੇਗੀ। ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ’ਚ ‘ਆਪ’ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਿੱਤਰਪਾਲ ਸਿੰਘ ਦੌਲਤਪੁਰ ਦੀ ਅਗਵਾਈ ’ਚ ‘ਆਪ’ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸਕੂਲ ਸੰਗਤਪੁਰ ’ਚ ਕਰਵਾਚੌਥ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।