31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਹਿਲਾਵਾਂ ਨੇ ਉਤਸ਼ਾਹ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਗੁਰਦਾਸਪੁਰ, 29 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦਾ ਪਵਿੱਤਰ ਤਿਉਹਾਰ ਸ਼ਹਿਰ ’ਚ ਮਹਿਲਾਵਾਂ ਵਲੋਂ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ । ਇਸ ਮੌਕੇ ਵਿਆਹੁਤਾ ਮਹਿਲਾਵਾਂ ਨੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਦਿਨ ਭਰ ਵਰਤ ਰੱਖਿਆ ।

ਕਰਵਾ ਚੌਥ ਵਰਤ ’ਤੇ ਸ਼ਹਿਰ ਗੁਰਦਾਸਪੁਰ ਅੰਦਰ ਕਰਵਰੇ ਵਟਾਉਂਦੀਆਂ ਸੁਹਾਗਣਾਂ । ਤਸਵੀਰ: ਵਿਸ਼ਾਲ ਮੁੰਨਾ 30-10-2026
ਗੁਰਦਾਸਪੁਰ, 29 ਅਕਤੂਬਰ (ਪੰਕਜ ਸ਼ਰਮਾ)-ਕਰਵਾ ਚੌਥ ਦਾ ਪਵਿੱਤਰ ਤਿਉਹਾਰ ਸ਼ਹਿਰ ’ਚ ਮਹਿਲਾਵਾਂ ਵਲੋਂ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ । ਇਸ ਮੌਕੇ ਵਿਆਹੁਤਾ ਮਹਿਲਾਵਾਂ ਨੇ ਆਪਣੇ ਪਤੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਦਿਨ ਭਰ ਵਰਤ ਰੱਖਿਆ । ਤਿਉਹਾਰ ਨੂੰ ਲੈ ਕੇ ਮਹਿਲਾਵਾਂ ’ਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੂਰੀ ਸ਼ਰਧਾ ਨਾਲ ਧਾਰਮਿਕ ਰਸਮਾਂ ਨਿਭਾਈਆਂ । ਕਰਵਾ ਚੌਥ ਦੇ ਮੱਦੇਨਜ਼ਰ ਮਹਿਲਾਵਾਂ ਨੇ ਸਵੇਰ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ । ਸ਼ਾਮ ਸਮੇਂ ਮਹਿਲਾਵਾਂ ਨੇ ਇਕੱਠੀਆਂ ਹੋ ਕੇ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ ਤੇ ਕਰਵਾ ਚੌਥ ਦੀ ਕਥਾ ਸੁਣੀ । ਇਸ ਦੌਰਾਨ ਉਨ੍ਹਾਂ ਨੇ ਕਰਵੇ ਵਟਾਏ ਤੇ ਇਕ-ਦੂਜੀ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ । ਮਹਿਲਾਵਾਂ ਨੇ ਰਵਾਇਤੀ ਰੀਤੀ-ਰਿਵਾਜਾਂ ਅਨੁਸਾਰ ਪੂਜਾ ਕਰਦਿਆਂ ਆਪਣੇ ਪਰਿਵਾਰ ਦੀ ਖ਼ੁਸ਼ਹਾਲੀ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ । ਦਿਨ ਭਰ ਵਰਤ ਰੱਖਣ ਤੋਂ ਬਾਅਦ ਮਹਿਲਾਵਾਂ ਨੂੰ ਰਾਤ ਸਮੇਂ ਚੰਦਰਮਾ ਦੇ ਨਿਕਲਣ ਦੀ ਉਡੀਕ ਰਹੀ । ਚੰਦਰਮਾ ਦੇ ਦਰਸ਼ਨ ਹੋਣ ਉਪਰੰਤ ਉਨ੍ਹਾਂ ਨੇ ਚੰਦਰਮਾ ਨੂੰ ਅਰਘ ਭੇਟ ਕੀਤਾ ਤੇ ਆਪਣੇ ਪਤੀ ਦੇ ਦਰਸ਼ਨ ਕਰਨ ਤੋਂ ਬਾਅਦ ਵਰਤ ਖੋਲ੍ਹਿਆ । ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਵੀ ਮਹਿਲਾਵਾਂ ਦੀਆਂ ਖ਼ੁਸ਼ੀਆਂ ਵਿਚ ਸ਼ਮੂਲੀਅਤ ਕੀਤੀ । ਕਰਵਾ ਚੌਥ ਦਾ ਤਿਉਹਾਰ ਪਤੀ-ਪਤਨੀ ਦੇ ਪਿਆਰ, ਆਪਸੀ ਵਿਸ਼ਵਾਸ ਤੇ ਸਮਰਪਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ । ਇਹ ਤਿਉਹਾਰ ਭਾਰਤੀ ਸੱਭਿਆਚਾਰ ਤੇ ਰਵਾਇਤਾਂ ਦੀ ਮਹੱਤਤਾ ਨੂੰ ਵੀ ਦਰਸਾਉਂਦਾ ਹੈ ।
ਪਿਛਲੀ ਖ਼ਬਰ ਸੰਤ ਬਾਬਾ ਗੁਰਵਿੰਦਰ ਸਿੰਘ ਦੀ ਪੰਜਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅੰਮ੍ਰਿਤਸਰ ਸ੍ਰੋਤ ਪੁਸਤਕ ਦੀ ਕਾਪੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।