31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੜਕ ਹਾਦਸੇ ’ਚ 24 ਸਾਲਾ ਨੌਜਵਾਨ ਦੀ ਮੌਤ

ਸੜਕ ਹਾਦਸੇ ’ਚ 24 ਸਾਲਾ ਨੌਜਵਾਨ ਦੀ ਮੌਤ

ਅਜੀਤ ਡੈਸਕ 31-10-2026

ਘੁਮਾਣ, 30 ਅਕਤੂਬਰ (ਬੰਮਰਾਹ)-ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਰੋਡ ਨੈਸ਼ਨਲ ਹਾਈਵੇ ਅੰਮ੍ਰਿਤਸਰ ਊਨਾ 503ਏ ’ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਰਮਨਜੀਤ ਸਿੰਘ (24) ਪੁੱਤਰ ਗੁਰਮੇਲ ਸਿੰਘ ਵਾਸੀ ਦਕੋਹਾ ਆਪਣੇ ਸਪਲੈਂਡਰ ਮੋਟਰਸਾਈਕਲ ਪੀਬੀ 08-ਡੀਐਮ 7332 ’ਤੇ ਕੀੜੀ ਮਿੱਲ ਵਿਖੇ ਡਿਊਟੀ ’ਤੇ ਜਾ ਰਿਹਾ ਸੀ ਕਿ ਸਵੇਰੇ ਕਰੀਬ 6 ਵਜੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਸਵੇਰ ਤੜਕਸਾਰ ਦਾ ਸਮਾਂ ਹੋਣ ਕਰਕੇ ਕਿਸੇ ਨੇ ਵੀ ਟੱਕਰ ਮਾਰਨ ਵਾਲੇ ਵਾਹਨ ਨੂੰ ਨਹੀਂ ਦੇਖਿਆ, ਜਿਸ ਕਰਕੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ। ਇਸ ਮੌਕੇ ਥਾਣਾ ਘੁਮਾਣ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਦਿੱਤਾ ਹੈ ਤੇ ਸੀ ਸੀ ਟੀ ਵੀ ਕੈਮਰੇ ਖੰਗਾਲੇ ਜਾ ਰਹੇ ਹਨ, ਜਲਦ ਹੀ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲੇ ਵਾਹਨ ਨੂੰ ਕਾਬੂ ਕੀਤਾ ਜਾਵੇਗਾ। ਇਸ ਦਰਦਨਾਕ ਹਾਦਸੇ ਨਾਲ ਜਿੱਥੇ ਪਰਿਵਾਰ ਤੇ ਵੱਡਾ ਦੁੱਖਾਂ ਦਾ ਪਹਾੜ ਟੁੱਟਾ ਹੈ, ਉੱਥੇ ਪਿੰਡ ਵਿਚ ਸੋਗ ਦੀ ਲਹਿਰ ਹੈ। 

ਪਿਛਲੀ ਖ਼ਬਰ ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਕਰਵਾ ਚੌਥ ਦੇ ਤਿਉਹਾਰ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਲੇਹਲ ਵਿਖੇ ਦਿਮਾਗੀ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।