31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੀ-60 ਰੇਲਵੇ ਫਾਟਕ ਦੀ ਥਾਂ ਕੇਂਦਰ ਸਰਕਾਰ 6 ਕਰੋੜ ਦੀ ਲਾਗਤ ਨਾਲ ਬਣਾਏਗੀ ਲਾਈਟ ਓਵਰਬ੍ਰਿਜ * ਹਲਕੇ ਨਾਲ ਸੰਬੰਧਿਤ ਹਰ ਕੰਮ ਕਰਵਾਉਣ ਲਈ ਹਮੇਸ਼ਾ ਤਤਪਰ ਹਾਂ-ਪ੍ਰਿੰਸੀਪਲ ਰੇਣੂ ਕਛਯਪ

ਦੀਨਾਨਗਰ, 30 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ਉੱਪਰ ਰੇਲਵੇ ਓਵਰਬ੍ਰਿਜ਼ ਦੇ ਨਿਰਮਾਣ ਮਗਰੋਂ ਰੇਲਵੇ ਵਿਭਾਗ ਵਲੋਂ ਬੰਦ ਕੀਤੇ ਗਏ ਸੀ-60 ਰੇਲਵੇ ਫਾਟਕ ਦੀ ਥਾਂ ਕੇਂਦਰ ਸਰਕਾਰ ਵਲੋਂ ਸਥਾਨਕ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਪੈਦਲ ਅਤੇ ਦੋ ਪਹੀਆ ਵਾਹਨਾਂ ਦੇ ਲਾਂਘੇ ਲਈ ਲਾਈਟ ਓਵਰ ਬ੍ਰਿਜ਼ ਦੇ ਨਿਰਮਾਣ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਭਾਜਪਾ ਦੀ ਹਲਕਾ ਇੰਚਾਰਜ ਪ੍ਰਿੰਸੀਪਲ ਰੇਣੂ ਕਛਯਪ ਨੇ ਕਿਹਾ ਕਿ ਦੀਨਾਨਗਰ ਬਹਿਰਾਮਪੁਰ ਰੋਡ ਉੱਪਰ ਰੇਲਵੇ ਓਵਰਬ੍ਰਿਜ਼ ਬਣ ਜਾਣ ਕਾਰਨ ਓਵਰਬ੍ਰਿਜ਼ ਦੇ ਹੇਠਲੇ ਪਾਸੇ ਦੇ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਤੇ ਰੇਲਵੇ ਲਾਈਨ ਦੇ ਦੋਵੇਂ ਪਾਸੇ ਦੀ ਸੰਘਣੀ ਅਬਾਦੀ ਨੂੰ ਰੇਲਵੇ ਲਾਈਨ ਦੇ ਆਰ ਪਾਰ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਵਾਧੂ ਸਫਰ ਕਰਨਾ ਪੈ ਰਿਹਾ ਸੀ।

ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮੁਲਾਕਾਤ ਦੌਰਾਨ ਭਾਜਪਾ ਹਲਕਾ ਇੰਚਾਰਜ ਰੇਣੂ ਕਛਯਪ। 31-10-2026
ਦੀਨਾਨਗਰ, 30 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਬਹਿਰਾਮਪੁਰ ਰੋਡ ਉੱਪਰ ਰੇਲਵੇ ਓਵਰਬ੍ਰਿਜ਼ ਦੇ ਨਿਰਮਾਣ ਮਗਰੋਂ ਰੇਲਵੇ ਵਿਭਾਗ ਵਲੋਂ ਬੰਦ ਕੀਤੇ ਗਏ ਸੀ-60 ਰੇਲਵੇ ਫਾਟਕ ਦੀ ਥਾਂ ਕੇਂਦਰ ਸਰਕਾਰ ਵਲੋਂ ਸਥਾਨਕ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਪੈਦਲ ਅਤੇ ਦੋ ਪਹੀਆ ਵਾਹਨਾਂ ਦੇ ਲਾਂਘੇ ਲਈ ਲਾਈਟ ਓਵਰ ਬ੍ਰਿਜ਼ ਦੇ ਨਿਰਮਾਣ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਭਾਜਪਾ ਦੀ ਹਲਕਾ ਇੰਚਾਰਜ ਪ੍ਰਿੰਸੀਪਲ ਰੇਣੂ ਕਛਯਪ ਨੇ ਕਿਹਾ ਕਿ ਦੀਨਾਨਗਰ ਬਹਿਰਾਮਪੁਰ ਰੋਡ ਉੱਪਰ ਰੇਲਵੇ ਓਵਰਬ੍ਰਿਜ਼ ਬਣ ਜਾਣ ਕਾਰਨ ਓਵਰਬ੍ਰਿਜ਼ ਦੇ ਹੇਠਲੇ ਪਾਸੇ ਦੇ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਤੇ ਰੇਲਵੇ ਲਾਈਨ ਦੇ ਦੋਵੇਂ ਪਾਸੇ ਦੀ ਸੰਘਣੀ ਅਬਾਦੀ ਨੂੰ ਰੇਲਵੇ ਲਾਈਨ ਦੇ ਆਰ ਪਾਰ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਵਾਧੂ ਸਫਰ ਕਰਨਾ ਪੈ ਰਿਹਾ ਸੀ। ਰੇਣੂ ਕਛਯਪ ਨੇ ਕਿਹਾ ਕਿ ਲੋਕਾਂ ਦੀ ਮੁਸ਼ਕਿਲ ਨੂੰ ਵੇਖਦੇ ਹੋਏ ਉਨ੍ਹਾਂ ਨੇ ਤੁਰੰਤ ਕੇਂਦਰੀ ਲੀਡਰਸ਼ਿਪ ਕੋਲ ਪਹੁੰਚ ਕੀਤੀ ਤੇ ਮਾਮਲਾ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਤੇ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦੇ ਧਿਆਨ ਵਿਚ ਲਿਆਂਦਾ। ਜਿਸ ਮਗਰੋਂ ਹੁਣ ਰੇਲਵੇ ਵਿਭਾਗ ਵਲੋਂ ਇਸ ਥਾਂ ਉੱਪਰ ਲਾਈਟ ਓਵਰਬ੍ਰਿਜ਼ ਬਨਾਉਣ ਦਾ ਫੈਸਲਾ ਲਿਆ ਹੈ ਤੇ ਇਸ ਕੰਮ ਲਈ 6 ਕਰੋੜ ਰੁਪਏ ਦੇ ਕਰੀਬ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਕੰਮ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਇਹ ਕੰਮ ਸ਼ੁਰੂ ਹੋਣ ਮਗਰੋਂ ਇਕ ਸਾਲ ਦੇ ਸਮੇਂ ਵਿਚ ਮੁੰਕਮਲ ਹੋ ਜਾਵੇਗਾ। ਉਨ੍ਹਾਂ ਨੇ ਇਸ ਕੰਮ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਤੇ ਰਵਨੀਤ ਬਿੱਟੂ ਦਾ ਧੰਨਵਾਦ ਕੀਤਾ ਹੈ। ਰੇਣੂ ਕਛਯਪ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨਾਲ ਸਬੰਧਤ ਹਲਕੇ ਦੇ ਹਰ ਕੰਮ ਨੂੰ ਕਰਵਾਉਣ ਲਈ ਉਹ ਹਮੇਸ਼ਾ ਤਤਪਰ ਤੇ ਵਚਨਬੱਧ ਹਨ।
ਪਿਛਲੀ ਖ਼ਬਰ ਅਵਾਰਾ ਘੁੰਮਦੇ ਕੁੱਤਿਆਂ ਦੇ ਝੁੰਡਾਂ ਤੋਂ ਇਲਾਕਾ ਵਾਸੀ ਡਾਢੇ ਪ੍ਰੇਸ਼ਾਨ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।