01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਈ-ਵੇਸਟ ਜਾਗਰੂਕਤਾ ਰੈਲੀ ਕੱਢੀ

ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵੱਲੋਂ ਲੋਕਾਂ ਨੂੰ ਈ-ਵੇਸਟ (ਇਲੈਕਟਰਾਨਿਕ ਕੂੜੇ) ਦੀ ਸਹੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ।

ਅਜੀਤ ਡੈਸਕ 01-11-2026
ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਇੰਡੀਅਨ ਹੈਰੀਟੇਜ ਪਬਲਿਕ ਸਕੂਲ ਧਾਰੀਵਾਲ ਵੱਲੋਂ ਲੋਕਾਂ ਨੂੰ ਈ-ਵੇਸਟ (ਇਲੈਕਟਰਾਨਿਕ ਕੂੜੇ) ਦੀ ਸਹੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ ਕੇ ਲੋਕਾਂ ਨੂੰ ਈ-ਵੇਸਟ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸਮਝਾਇਆ ਕਿ ਪੁਰਾਣੇ ਮੋਬਾਈਲ ਫ਼ੋਨ, ਕੰਪਿਊਟਰ, ਬੈਟਰੀਆਂ ਅਤੇ ਹੋਰ ਇਲੈਕਟਰਾਨਿਕ ਉਪਕਰਨਾਂ ਨੂੰ ਆਮ ਕੂੜੇ ਵਿਚ ਸੁੱਟਣ ਦੀ ਬਜਾਏ ਉਨ੍ਹਾਂ ਦਾ ਸਹੀ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਕੀਤੀ ਜਾ ਸਕਦੀ ਹੈ। ਪ੍ਰਿੰਸੀਪਲ ਸ੍ਰੀਮਤੀ ਆਰਤੀ ਠਾਕੁਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਈ-ਵੇਸਟ ਦੀ ਸਹੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੁਹਿੰਮ ਵਿਚ ਖਜਾਨਚੀ ਅਮੀਸ਼ਾ ਸਿੰਘ, ਕਾਲਜ ਅਧਿਆਪਕਾ ਸਰਬਜੀਤ ਕੌਰ, ਪੀ.ਟੀ. ਅਧਿਆਪਕਾ ਸਤਵੰਤ ਕੌਰ, ਬਾਇਓਲੋਜੀ ਅਧਿਆਪਕਾ ਹਰਪ੍ਰੀਤ ਕੌਰ, ਕੋਆਰਡੀਨੇਟਰ ਚਰਨਜੀਤ ਕੌਰ, ਦਿਲਪ੍ਰੀਤ ਕੌਰ, ਨਵਿਤਾ ਕੁਮਾਰੀ, ਰਜਨੀਤ ਕੌਰ, ਨੈਨਸੀ, ਹਰਜਿੰਦਰ, ਰਣਜੀਤ ਅਤੇ ਸਕੂਲ ਦੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।