01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਲੋਕ ਮਿਲਣੀ ਕੀਤੀ

ਘੁਮਾਣ, 31 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਘੁਮਾਣ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਲੁੜੀਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 01-11-2026
ਘੁਮਾਣ, 31 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਘੁਮਾਣ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਲੁੜੀਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਹੋ ਚੁੱਕਾ ਹੈ ਅਤੇ ਪੰਜਾਬ ਵਾਸੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਲੋਕ ਸੇਵਾ ਦਾ ਅਸਲਾ ਆਧਾਰ ਹੈ। ਹਲਕੇ ਦੇ ਹਰ ਪਿੰਡ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਅਸੀਂ ਹਮੇਸ਼ਾ ਵਚਨਬੱਧ ਰਹਾਂਗੇ। ਉਨ੍ਹਾਂ ਕਿਹਾ ਕਿ ਸਾਡਾ ਇੱਕੋ-ਇਕ ਮਕਸਦ ਲੋਕਾਂ ਦੀ ਸੇਵਾ ਹਲਕੇ ਦਾ ਵਿਕਾਸ ਅਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਰਜਿੰਦਰ ਸਿੰਘ ਰਾਜਾ, ਕਰਨਦੀਪ ਸਿੰਘ ਘੁਮਾਣ, ਕੈਪਟਨ ਰਾਜਬੀਰ ਸਿੰਘ, ਹਰਜਿੰਦਰ ਸਿੰਘ ਘੁਮਾਣ, ਗੁਲਾਬ ਸਿੰਘ, ਬਾਬਾ ਨਰਿੰਦਰ ਸਿੰਘ, ਰਾਜਵਿੰਦਰ ਬਬਲੂ, ਰਾਣਾ ਘੁਮਾਣ, ਰਾਣਾ ਚੌਧਰੀ, ਹੀਰਾ ਸਿੰਘ ਮੈਂਬਰ ਪੰਚਾਇਤ, ਸੰਤੋਖ ਸਿੰਘ, ਹਰਮੇਸ਼ ਫੌਜੀ, ਗੁਰਦੇਵ ਸਿੰਘ, ਜਗਤਾਰ ਸਿੰਘ ਜੱਗਾ, ਪ੍ਰਲੋਕ ਸਿੰਘ ਘੁਮਾਣ, ਦਿਲਬਾਗ ਸਿੰਘ ਨੰਗਲ ਝੌਰ, ਡਿੰਪਲ ਪੀਏ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 21 ਨਵੰਬਰ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।