ਹੈਰੋਇਨ ਤੇ ਟਰੈਕਟਰ ਟਰਾਲੀ ਸਮੇਤ 3 ਵਿਅਕਤੀ ਗ੍ਰਿਫਤਾਰ
ਗੁਰਦਾਸਪੁਰ, 1 ਨਵੰਬਰ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਨੇ ਰਣਜੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ’ਤੇ ਪੁਲਿਸ ਨੇ ਥਾਣਾ ਸਦਰ ਗੁਰਦਾਸਪੁਰ ਵਿਖੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਵਿਸ਼ਾਲ ਮਸੀਹ ਨੂੰ ਟਰੈਕਟਰ ਟਰਾਲੀ ਸਮੇਤ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਅਜੀਤ ਡੈਸਕ
02-11-2026