02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਧਰਮੀ ਫੌਜੀਆਂ ਨੂੰ ਸ਼ਹੀਦਾਂ ਵਾਲੀਆਂ ਸਹੂਲਤਾਂ ਦਾ ਐਲਾਨ ਕਰਨ ਜਥੇਦਾਰ ਕੁਲਦੀਪ ਸਿੰਘ ਗੜਗੱਜ : ਪ੍ਰਧਾਨ ਬਲਦੇਵ ਸਿੰਘ

ਧਾਰੀਵਾਲ, 1 ਨਵੰਬਰ (ਸਵਰਨ ਸਿੰਘ)-ਸ੍ਰੀ ਅਕਾਲ ਤੱਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਧਰਮੀ ਫੌਜੀ ਨੇ ਕਿਹਾ ਕਿ ਧਰਮੀ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਮੁੱਖ ਰੱਖਦੇ ਹੋਏ ਸ਼ਹੀਦਾਂ ਵਾਲੀਆਂ ਸਹੂਲਤਾਂ ਦੇਣ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੇ ਰੋਸ ਵਜੋਂ ਸਿੱਖ ਫੌਜੀਆਂ ਨੇ ਬੈਰਕਾਂ ਛੱਡ ਸ੍ਰੀ ਅੰਮ੍ਰਿਤਸਰ ਵੱਲ ਕੂਚ ਕੀਤਾ ਜਿਸ ਦੌਰਾਨ ਇਨ੍ਹਾਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਨੂੰ ਰਸਤੇ ’ਚ ਫੌਜ ਲਗਾ ਕੇ ਕਈ ਸ਼ਹੀਦ ਕਰ ਦਿੱਤਾ ਤੇ ਕਈ ਤਰ੍ਹਾਂ ਦੇ ਤਸੀਹੇ ਤੇ ਸਜ਼ਾਵਾਂ ਦਿੱਤੀਆਂ।

ਬਲਦੇਵ ਸਿੰਘ ਧਰਮੀ ਫੌਜੀ 02-11-2026
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)-ਸ੍ਰੀ ਅਕਾਲ ਤੱਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦਿਆਂ ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਧਰਮੀ ਫੌਜੀ ਨੇ ਕਿਹਾ ਕਿ ਧਰਮੀ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਮੁੱਖ ਰੱਖਦੇ ਹੋਏ ਸ਼ਹੀਦਾਂ ਵਾਲੀਆਂ ਸਹੂਲਤਾਂ ਦੇਣ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਜੂਨ 1984 ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੇ ਰੋਸ ਵਜੋਂ ਸਿੱਖ ਫੌਜੀਆਂ ਨੇ ਬੈਰਕਾਂ ਛੱਡ ਸ੍ਰੀ ਅੰਮ੍ਰਿਤਸਰ ਵੱਲ ਕੂਚ ਕੀਤਾ ਜਿਸ ਦੌਰਾਨ ਇਨ੍ਹਾਂ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਨੂੰ ਰਸਤੇ ’ਚ ਫੌਜ ਲਗਾ ਕੇ ਕਈ ਸ਼ਹੀਦ ਕਰ ਦਿੱਤਾ ਤੇ ਕਈ ਤਰ੍ਹਾਂ ਦੇ ਤਸੀਹੇ ਤੇ ਸਜ਼ਾਵਾਂ ਦਿੱਤੀਆਂ। ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਹਮਲੇ ਦੇ 42 ਸਾਲ ਬੀਤ ਜਾਣ ਉਪਰੰਤ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮੀ ਫੌਜੀਆਂ ਨੂੰ ਇਨਸਾਫ ਨਹੀਂ ਮਿਲਿਆ ਤੇ ਨਾ ਹੀ ਸਿੱਖ ਕੈਦੀਆਂ ਦੀ ਰਿਹਾਈ ਹੋਈ ਜਦਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਹੋਰ ਰਾਜਨਿਤਕ ਪਾਰਟੀ ਵਲੋਂ ਕੁਰਸੀ ਹਾਸਲ ਕਰਨ ਸਬੰਧੀ ਸਮੇਂ-ਸਮੇਂ ’ਤੇ ਸਿਆਸਤ ਜ਼ਰੂਰ ਕੀਤੀ ਗਈ।
ਪਿਛਲੀ ਖ਼ਬਰ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਫੀਏਸਟਾ ਸੀਜ਼ਨ 4.0 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।