02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਹੋਵੇਗੀ ਵੱਡੀ ਜਿੱਤ - ਬਲਵਿੰਦਰ ਸਿੰਘ ਸੈਣੀ ਗੁਰਦਾਸਪੁਰੀਆ

ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਨਜ਼ਦੀਕੀ ਪੁਲ ਤਿੱਬੜੀ ਦੇ ਵਾਸੀ ਤੇ ਜਰਮਨੀ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਬਲਵਿੰਦਰ ਸਿੰਘ ਸੈਣੀ ਗੁਰਦਾਸਪੁਰੀਆ ਨੇ ਆਪਣੇ ਸਾਥੀਆਂ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਤੇ ਗੁਲਦਸਤਾ ਭੇਟ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਵੱਡੀ ਜਿੱਤ ਹੋਵੇਗੀ ਤੇ ਪ੍ਰਵਾਸੀ ਭਾਰਤੀ ਵੱਡਾ ਯੋਗਦਾਨ ਪਾਉਣਗੇ । ਬਲਵਿੰਦਰ ਸਿੰਘ ਸੈਣੀ ਨੇ ‘ਅਜੀਤ’ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਪ੍ਰਵਾਸੀ ਭਾਰਤੀ ਜਾਇਦਾਦ ਦੀ ਸੁਰੱਖਿਆ, ਨਜ਼ਾਇਜ ਕਬਜ਼ਿਆਂ ਅਤੇ ਸਰਕਾਰੀ ਖੱਜਲ ਖੁਆਰੀ ਤੇ ਕਾਨੂੰਨੀ ਸਹਾਇਤਾ ਦੇ ਮੁੱਦਿਆਂ ਨੂੰ ਚੋਣ ਮੈਨੀਫੈਸਟੋ ’ਚ ਤਰਜ਼ੀਹ ਦਿੱਤੀ ਜਾਵੇਗੀ ।

ਅਜੀਤ ਡੈਸਕ 02-11-2026
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਨਜ਼ਦੀਕੀ ਪੁਲ ਤਿੱਬੜੀ ਦੇ ਵਾਸੀ ਤੇ ਜਰਮਨੀ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਬਲਵਿੰਦਰ ਸਿੰਘ ਸੈਣੀ ਗੁਰਦਾਸਪੁਰੀਆ ਨੇ ਆਪਣੇ ਸਾਥੀਆਂ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਤੇ ਗੁਲਦਸਤਾ ਭੇਟ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੀ ਵੱਡੀ ਜਿੱਤ ਹੋਵੇਗੀ ਤੇ ਪ੍ਰਵਾਸੀ ਭਾਰਤੀ ਵੱਡਾ ਯੋਗਦਾਨ ਪਾਉਣਗੇ । ਬਲਵਿੰਦਰ ਸਿੰਘ ਸੈਣੀ ਨੇ ‘ਅਜੀਤ’ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਪ੍ਰਵਾਸੀ ਭਾਰਤੀ ਜਾਇਦਾਦ ਦੀ ਸੁਰੱਖਿਆ, ਨਜ਼ਾਇਜ ਕਬਜ਼ਿਆਂ ਅਤੇ ਸਰਕਾਰੀ ਖੱਜਲ ਖੁਆਰੀ ਤੇ ਕਾਨੂੰਨੀ ਸਹਾਇਤਾ ਦੇ ਮੁੱਦਿਆਂ ਨੂੰ ਚੋਣ ਮੈਨੀਫੈਸਟੋ ’ਚ ਤਰਜ਼ੀਹ ਦਿੱਤੀ ਜਾਵੇਗੀ । ਪੰਜਾਬ ਦੌਰੇ ’ਤੇ ਆਏ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਸੈਣੀ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਸਮੱਸਿਆਵਾਂ ਦੇ ਹੱਲ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪੰਜਾਬੀ ਪ੍ਰਵਾਸੀ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹਨ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਭਿੱਲੀ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਿੰਡ ਸ਼ੇਰਪੁਰ ਨੂੰ ਮਿਲਿਆ ਚੌਕੀਦਾਰ ਅਗਲੀ ਖ਼ਬਰ ਜੂਡੋ ਲੜਕੀਆਂ ’ਚ ਗੁਰਦਾਸਪੁਰ ਨੇ ਓਵਰਆਲ ਚੈਂਪੀਅਨ ਬਣਨ ਦਾ ਕੀਤਾ ਮਾਣ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।