02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ

ਬਟਾਲਾ, 1 ਨਵੰਬਰ (ਸਤਿੰਦਰ ਸਿੰਘ) ਅੱਜ ਬਲਾਕ ਕਾਦੀਆਂ-1 ਦੇ ਸੇਂਟ ਵਾਰੀਅਰ ਸਕੂਲ ਕਾਦੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਪ੍ਰੀਤ ਸਿੰਘ ਪੀ.

ਅਜੀਤ ਡੈਸਕ 02-11-2026
ਬਟਾਲਾ, 1 ਨਵੰਬਰ (ਸਤਿੰਦਰ ਸਿੰਘ) ਅੱਜ ਬਲਾਕ ਕਾਦੀਆਂ-1 ਦੇ ਸੇਂਟ ਵਾਰੀਅਰ ਸਕੂਲ ਕਾਦੀਆਂ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਪ੍ਰੀਤ ਸਿੰਘ ਪੀ.ਸੀ.ਐੱਸ. ਦੀ ਯੋਗ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਨੋਡਲ ਅਫ਼ਸਰ, ਲੀਗਲ ਸਰਵਿਸਿਜ਼ ਅਥਾਰਟੀ ਗੁਰਦਾਸਪੁਰ ਸ੍ਰੀ ਮੁਕੇਸ਼ ਵਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸੈਮੀਨਾਰ ਦੌਰਾਨ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਤੇ ਉਨ੍ਹਾਂ ਦੀਆਂ ਕਾਨੂੰਨੀ ਸਮੱਸਿਆਵਾਂ ਦੇ ਹੱਲ ਲਈ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਮੁਕੇਸ਼ ਵਰਮਾ, ਪ੍ਰਿੰਸੀਪਲ ਪਰਮਵੀਰ ਸਿੰਘ, ਡਾਇਰੈਕਟਰ ਸਰਵਣ ਸਿੰਘ ਧੰਦਲ ਤੇ ਸੱਜਣ ਸਿੰਘ ਧੰਦਲ ਵੱਲੋਂ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਨਾਲ ਆਏ ਸਮੂਹ ਅਧਿਕਾਰੀਆਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਚੋਣਾਂ ਦੀਆਂ ਤਿਆਰੀਆਂ ’ਚ ਜੁਟੀ ਭਾਜਪਾ, ਸਾਊਥ ਮੰਡਲ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਅਗਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਿੰਡ ਸ਼ੇਰਪੁਰ ਨੂੰ ਮਿਲਿਆ ਚੌਕੀਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।