03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜੰਗਲਾਤ ਵਿਭਾਗ ਦੇ ਕਰਮਚਾਰੀ ਦੀ ਸੜਕ ਹਾਦਸੇ ’ਚ ਮੌਤ

ਭੈਣੀ ਮੀਆਂ ਖਾਂ , 2 ਨਵੰਬਰ (ਜਸਬੀਰ ਸਿੰਘ ਬਾਜਵਾ)- ਜੰਗਲਾਤ ਵਿਭਾਗ ਦੇ ਕਰਮਚਾਰੀ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕ ਸੁਖਦੇਵ ਸਿੰਘ ਦੀ ਪੁਰਾਣੀ ਤਸਵੀਰ। 03-11-2026
ਭੈਣੀ ਮੀਆਂ ਖਾਂ , 2 ਨਵੰਬਰ (ਜਸਬੀਰ ਸਿੰਘ ਬਾਜਵਾ)- ਜੰਗਲਾਤ ਵਿਭਾਗ ਦੇ ਕਰਮਚਾਰੀ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਸਰਪੰਚ ਰਣਜੀਤ ਸਿੰਘ ਨਵੀਆਂ ਬਾਗੜੀਆਂ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਸਿੰਘ 46 ਪੁੱਤਰ ਦਰਸ਼ਨ ਲਾਲ ਵਾਸੀ ਨਵੀਆਂ ਬਾਗੜੀਆਂ ਬੀਤੀ ਸ਼ਾਮ ਉਹ ਕਿਸੇ ਜ਼ਰੂਰੀ ਕੰਮ ਤੋਂ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਰੰਧਾਵਾ ਕਲੋਨੀ ਨੇੜੇ ਬਿਆਸ ਦਰਿਆ ਦੀ ਧੁੱਸੀ ’ਤੇ ਆ ਰਿਹਾ ਸੀ ਤਾਂ ਅਚਾਨਕ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇਕ ਦਰਖਤ ਵਿੱਚ ਜਾ ਵੱਜਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਦੌਰਾਨ ਨੇੜਲੇ ਲੋਕਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਰਸਤੇ ਵਿੱਚ ਹੀ ਦਮ ਤੋੜ ਗਿਆ।
ਪਿਛਲੀ ਖ਼ਬਰ ਰਸੋਈ ’ਚ ਗੈਸ ਲੀਕ ਹੋਣ ’ਤੇ ਅੱਗ ਲੱਗੀ, ਝੁਲਸੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਅੱਜ ਦੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ ਯਾਤਰਾ’ ’ਚ ਦੀਨਾਨਗਰ ਤੋਂ ਵੱਡੀ ਗਿਣਤੀ ’ਚ ਵਰਕਰ ਹੋਣਗੇ ਸ਼ਾਮਿਲ-ਪ੍ਰਿੰ: ਰੇਣੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।