03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰੀ ਡਿਊਟੀ ਦੌਰਾਨ ਹਲਕੇ ਅੰਦਰ ਇਕ ਪੁਲਿਸ ਅਧਿਕਾਰੀ ਵਲੋਂ ਚਲਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਬਣੀਆਂ ਚਰਚਾ ਦਾ ਵਿਸ਼ਾ

ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ, ਵੱਖ-ਵੱਖ ਪਾਰਟੀਆਂ ਵਿਚ ਟਿਕਟਾਂ ਪ੍ਰਾਪਤ ਕਰਨ ਨੂੰ ਲੈ ਕੇ ਕਈ ਆਗੂਆਂ ਵਲੋਂ ਜ਼ੋਰ ਅਜਮਾਇਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਕਈ ਨਵੇਂ ਚਿਹਰੇ ਵੀ ਵੇਖਣ ਨੂੰ ਮਿਲ ਰਹੇ ਹਨ ਜੋ ਟਿਕਟ ਦੀ ਦੌੜ ’ਚ ਸ਼ਾਮਿਲ ਦੱਸੇ ਜਾ ਰਹੇ ਹਨ ਪਰ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਇਕ ਮੌਜੂਦਾ ਪੁਲਿਸ ਅਧਿਕਾਰੀ ਵਲੋਂ ਡਿਊਟੀ ’ਤੇ ਹੁੰਦਿਆਂ ਹੋਇਆਂ ਜਿਸ ਤਰ੍ਹਾਂ ਨਾਲ ਆਪਣੇ ਆਪ ਨੂੰ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਤੇ ਟੇਢੇ ਤਰੀਕੇ ਨਾਲ ਲੋਕਾਂ ਵਿਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਿਹਾ ਹੈ, ਇਸ ਨੂੰ ਲੈ ਕੇ ਹਲਕੇ ਅੰਦਰ ਕਾਫੀ ਚਰਚਾ ਹੈ । ਭਾਵੇਂ ਭਾਰਤ ਦੇਸ਼ ਦਾ ਸੰਵਿਧਾਨ ਕਿਸੇ ਵੀ ਸਰਕਾਰੀ ਮੁਲਾਜ਼ਮ ਨੂੰ ਸਰਕਾਰੀ ਡਿਊਟੀ ’ਤੇ ਤਾਇਨਾਤ ਹੁੰਦਿਆਂ ਰਾਜਨੀਤਿਕ ਸਰਗਰਮੀਆਂ ਵਿਚ ਭਾਗ ਲੈਣ ਦੀ ਆਗਿਆ ਨਹੀਂ ਦਿੰਦਾ ਪਰ ਇਸ ਪੁਲਿਸ ਅਧਿਕਾਰੀ ਵਲੋਂ ਆਪਣੇ ਚਹੇਤਿਆਂ ਰਾਹੀਂ ਇਕ ਤਰ੍ਹਾਂ ਨਾਲ ਹਲਕੇ ਵਿਚ ਜ਼ੋਰਦਾਰ ਚੋਣ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਤੇ ਕਈ ਥਾਵਾਂ ’ਤੇ ਵੱਡੇ ਹੋਰਡਿੰਗ ਬੋਰਡ ਲਗਾ ਕੇ ਆਪਣੀ ਪਹਿਚਾਣ ਲੋਕਾਂ ਨਾਲ ਸਾਂਝੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਅਜੀਤ ਡੈਸਕ 03-11-2026
ਗੁਰਦਾਸਪੁਰ, 2 ਨਵੰਬਰ (ਚੱਕਰਾਜਾ)- 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ, ਵੱਖ-ਵੱਖ ਪਾਰਟੀਆਂ ਵਿਚ ਟਿਕਟਾਂ ਪ੍ਰਾਪਤ ਕਰਨ ਨੂੰ ਲੈ ਕੇ ਕਈ ਆਗੂਆਂ ਵਲੋਂ ਜ਼ੋਰ ਅਜਮਾਇਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵਿਚ ਕਈ ਨਵੇਂ ਚਿਹਰੇ ਵੀ ਵੇਖਣ ਨੂੰ ਮਿਲ ਰਹੇ ਹਨ ਜੋ ਟਿਕਟ ਦੀ ਦੌੜ ’ਚ ਸ਼ਾਮਿਲ ਦੱਸੇ ਜਾ ਰਹੇ ਹਨ ਪਰ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਇਕ ਮੌਜੂਦਾ ਪੁਲਿਸ ਅਧਿਕਾਰੀ ਵਲੋਂ ਡਿਊਟੀ ’ਤੇ ਹੁੰਦਿਆਂ ਹੋਇਆਂ ਜਿਸ ਤਰ੍ਹਾਂ ਨਾਲ ਆਪਣੇ ਆਪ ਨੂੰ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਤੇ ਟੇਢੇ ਤਰੀਕੇ ਨਾਲ ਲੋਕਾਂ ਵਿਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਿਹਾ ਹੈ, ਇਸ ਨੂੰ ਲੈ ਕੇ ਹਲਕੇ ਅੰਦਰ ਕਾਫੀ ਚਰਚਾ ਹੈ । ਭਾਵੇਂ ਭਾਰਤ ਦੇਸ਼ ਦਾ ਸੰਵਿਧਾਨ ਕਿਸੇ ਵੀ ਸਰਕਾਰੀ ਮੁਲਾਜ਼ਮ ਨੂੰ ਸਰਕਾਰੀ ਡਿਊਟੀ ’ਤੇ ਤਾਇਨਾਤ ਹੁੰਦਿਆਂ ਰਾਜਨੀਤਿਕ ਸਰਗਰਮੀਆਂ ਵਿਚ ਭਾਗ ਲੈਣ ਦੀ ਆਗਿਆ ਨਹੀਂ ਦਿੰਦਾ ਪਰ ਇਸ ਪੁਲਿਸ ਅਧਿਕਾਰੀ ਵਲੋਂ ਆਪਣੇ ਚਹੇਤਿਆਂ ਰਾਹੀਂ ਇਕ ਤਰ੍ਹਾਂ ਨਾਲ ਹਲਕੇ ਵਿਚ ਜ਼ੋਰਦਾਰ ਚੋਣ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਤੇ ਕਈ ਥਾਵਾਂ ’ਤੇ ਵੱਡੇ ਹੋਰਡਿੰਗ ਬੋਰਡ ਲਗਾ ਕੇ ਆਪਣੀ ਪਹਿਚਾਣ ਲੋਕਾਂ ਨਾਲ ਸਾਂਝੀ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇੱਥੋਂ ਤੱਕ ਕਿ ਇਸ ਪੁਲਿਸ ਅਧਿਕਾਰੀ ਦੇ ਕੁਝ ਸਮਰਥਕਾਂ ਵਲੋਂ ਸੋਸ਼ਲ ਮੀਡੀਆ ’ਤੇ ਫੋਟੋ ਸਮੇਤ ਪੋਸਟਰ ਸਾਂਝੇ ਕਰਦਿਆਂ ਉਸ ਨੂੰ ਆਉਣ ਵਾਲਾ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਦੱਸਿਆ ਜਾ ਰਿਹਾ ਹੈ ਜਿਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਡਿਊਟੀ ’ਤੇ ਤਾਇਨਾਤ ਹੁੰਦਿਆਂ ਹੋਇਆਂ ਅਧਿਕਾਰੀ ਵਲੋਂ ਸ਼ਰੇਆਮ ਇਕ ਰਾਜਨੀਤਿਕ ਪਾਰਟੀ ਤੋਂ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਦੱਸਿਆ ਜਾ ਰਿਹਾ ਹੈ, ਉਸ ਤੋਂ ਇਹ ਵੀ ਅੰਦਾਜ਼ਾ ਲਗਾਉਣਾ ਜ਼ਰੂਰੀ ਹੋ ਜਾਂਦਾ ਹੈ ਕਿ ਉਕਤ ਪੁਲਿਸ ਅਧਿਕਾਰੀ ਤੋਂ ਡਿਊਟੀ ਦੌਰਾਨ ਕਿਸੇ ਵਿਰੋਧੀ ਪਾਰਟੀ ਦੇ ਸਮਰਥਕ ਨੂੰ ਨਿਆਂ ਦੀ ਕੀ ਆਸ ਹੋ ਸਕਦੀ ਹੈ। ਇਹ ਵੀ ਚਰਚੇ ਹਨ ਕਿ ਆਉਣ ਵਾਲੇ ਸਮੇਂ ਵਿਚ ਕੁਝ ਵਿਰੋਧੀ ਪਾਰਟੀਆਂ ਵਲੋਂ ਨੌਕਰੀ ਦੌਰਾਨ ਪਾਰਟੀ ਦਾ ਪ੍ਰਚਾਰ ਕਰਨ ਵਾਲੇ ਪੁਲਿਸ ਅਧਿਕਾਰੀ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ, ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਪਾਰਟੀ ਅੰਦਰਲੇ ਕੁਝ ਵਰਕਰ ਜੋ ਮੌਜੂਦਾ ਹਲਕਾ ਇੰਚਾਰਜ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਵਲੋਂ ਵੀ ਇਸ ਅਧਿਕਾਰੀ ਦੀ ਟਿਕਟ ਨੂੰ ਲੈ ਕੇ ਸਰਗਰਮੀਆਂ ਆਰੰਭੀਆਂ ਗਈਆਂ ਹਨ ਅਤੇ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ ਜਾ ਰਹੀ ਹੈ । ਜਦ ਕਿ ਆਮ ਆਦਮੀ ਪਾਰਟੀ ਵਲੋਂ ਅਜੇ ਤੱਕ ਹਲਕਾ ਇੰਚਾਰਜ ਬਦਲਣ ਜਾਂ ਕਿਸੇ ਵੀ ਵਿਅਕਤੀ ਨੂੰ ਟਿਕਟ ਦੇਣ ਦੇ ਕੋਈ ਸੰਕੇਤ ਨਹੀਂ ਦਿੱਤੇ । ਦੂਜੇ ਪਾਸੇ ਹਲਕੇ ਦੀਨਾਨਗਰ ਅੰਦਰ ਕੁਝ ਅਜਿਹੇ ਲੋਕ ਵੀ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਹਨ, ਜਿਹੜੇ ਪਾਰਟੀ ਦੀ ਸ਼ਾਇਦ ਪਿਛਲੀ ਲਾਇਨ ਵਿਚ ਵੀ ਕਿਤੇ ਨਜ਼ਰ ਨਹੀਂ ਆਉਂਦੇ ਤੇ ਅਜਿਹੇ ਲੋਕਾਂ ਵਲੋਂ ਪਾਰਟੀ ਅੰਦਰ ਰਹਿ ਕੇ ਚਲਾਈਆਂ ਜਾ ਰਹੀਆਂ ਪਾਰਟੀ ਵਿਰੋਧੀ ਸਰਗਰਮੀਆਂ ਵੀ ਚਰਚਾ ’ਚ ਹਨ ।
ਪਿਛਲੀ ਖ਼ਬਰ ਇਨਸਾਫ ਰੈਲੀ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੱਡੀ ਗਿਣਤੀ ’ਚ ਸ਼ਾਮਿਲ ਹੋਵਾਂਗੇ : ਮਨਦੀਪ ਸਿੰਘ ਰੰਗੜ ਨੰਗਲ ਅਗਲੀ ਖ਼ਬਰ ਬਟਾਲਾ ਨੇੜੇ ਧੁੰਦ ਕਾਰਨ ਵਾਪਰੇ 2 ਹਾਦਸਿਆਂ ’ਚ 4 ਵਿਅਕਤੀਆਂ ਦੀ ਮੌਤ ਇਕ ਹਾਦਸੇ ’ਚ ਪਿਤਾ ਤੇ ਪੁੱਤਰ ਨੇ ਅਤੇ ਦੂਸਰੇ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।