03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਸਰਹੱਦੀ ਕਲੱਬ ਵਲੋਂ ਵਿਸ਼ੇਸ਼ ਸਮਾਗਮ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਯੁਵਾ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਗੁਰਦਾਸਪੁਰ ਦੀ ਯੁਵਾ ਅਫ਼ਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਸਰਹੱਦੀ ਸਪੋਰਟਸ ਤੇ ਵੈਲਫੇਅਰ ਕਲੱਬ ਬਟਾਲਾ ਵਲੋਂ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਮਹੱਤਵ ਸਮਝਾਇਆ ਗਿਆ।

ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਯੁਵਾ ਮਾਮਲੇ ਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਗੁਰਦਾਸਪੁਰ ਦੀ ਯੁਵਾ ਅਫ਼ਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ ਸਰਹੱਦੀ ਸਪੋਰਟਸ ਤੇ ਵੈਲਫੇਅਰ ਕਲੱਬ ਬਟਾਲਾ ਵਲੋਂ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਮਹੱਤਵ ਸਮਝਾਇਆ ਗਿਆ। ਸਮਾਗਮ ਦੌਰਾਨ ਕਲੱਬ ਦੇ ਪ੍ਰਧਾਨ ਤੇਜ ਪ੍ਰਤਾਪ ਸਿੰਘ ਕਾਹਲੋਂ, ਜਗਦੀਪ ਸਿੰਘ, ਰਜਿੰਦਰ ਸਿੰਘ ਤੇ ਅੰਗਦਪ੍ਰੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ, ਸੰਘਰਸ਼ਮਈ ਸਫ਼ਰ , ਦੂਰਅੰਦੇਸ਼ੀ ਸੋਚ ਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੱਖ-ਵੱਖ ਰਿਆਸਤਾਂ ਦੇ ਭਾਰਤ ’ਚ ਏਕੀਕਰਨ ਲਈ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਵਾਲੀਬਾਲ ਕਲੱਬ ਮੰਮਣ ਨੂੰ ਡਾ. ਅਮਨਦੀਪ ਕੌਰ ਭਗਵਾਨਪੁਰ ਵਲੋਂ 41 ਹਜ਼ਾਰ ਦੀ ਸਹਾਇਤਾ ਅਗਲੀ ਖ਼ਬਰ ਲਿਲੀ ਸਵੋਰਡਜ ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।