ਰਵੀ ਮੋਹਨ ਨੇ ਫੜਿਆ ‘ਆਪ’ ਦਾ ਪੱਲਾ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਕੀਤੀ ਪਾਰਟੀ ’ਚ ਸ਼ਮੂਲੀਅਤ
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਅਕਾਲੀ ਦਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਤੋਂ ਹਲਕਾ ਇੰਚਾਰਜ ਰਹੇ ਰਵੀ ਮੋਹਨ ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ‘ਆਪ’ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਰਵੀ ਮੋਹਨ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਨ ਦੇ ਮਿਲੇ ਥਾਪੜੇ ਤੋਂ ਬਾਅਦ ਉਨ੍ਹਾਂ ਵਲੋਂ ਅੱਜ ਤੋਂ ਹੀ ਹਲਕੇ ਅੰਦਰ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਅਤੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਉਨ੍ਹਾਂ ਵਲੋਂ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾਵੇਗੀ।
ਅਜੀਤ ਡੈਸਕ
04-11-2026