ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਖੇਡ ਮੁਕਾਬਲੇ ਕਰਵਾਏ
ਬਟਾਲਾ, 3 ਨਵੰਬਰ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਸਕੂਲ ਪ੍ਰਬੰਧਕਾਂ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਦੀ ਅਗਵਾਈ ਹੇਠ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਹੁਨਰ ਦਾ ਬਾਖ਼ੂਬੀ ਢੰਗ ਨਾਲ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
04-11-2026