04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਾ. ਮੇਹਰ ਚੰਦ ਮਹਾਜਨ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਪਠਾਨਕੋਟ, 3 ਨਵੰਬਰ (ਸੰਧੂ)- ਡਾ. ਮੇਹਰ ਚੰਦ ਮਹਾਜਨ ਡੀ.

ਡਾ: ਮੇਹਰ ਚੰਦ ਮਹਾਜਨ ਡੀ. ਏ. ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ । ਤਸਵੀਰ: ਸੰਧੂ 04-11-2026
ਪਠਾਨਕੋਟ, 3 ਨਵੰਬਰ (ਸੰਧੂ)- ਡਾ. ਮੇਹਰ ਚੰਦ ਮਹਾਜਨ ਡੀ. ਏ. ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ ਸੁਜਾਨਪੁਰ ਸਥਿਤ ਸਤਿਅਮ ਪੈਲੇਸ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਮਗੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ । ਸਕੂਲ ਦੀ 9ਵੀਂ ਜਮਾਤ ਦੇ ਵਿਦਿਆਰਥੀ ਇਕਲਵਿਆ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਇਕ ਕਾਂਸੀ ਦਾ ਤਮਗਾ ਹਾਸਲ ਕੀਤਾ, ਜਦਕਿ ਉਸ ਦੀ ਛੋਟੀ ਭੈਣ ਅਤੇ ਯੂ.ਕੇ.ਜੀ. ਦੀ ਵਿਦਿਆਰਥਣ ਰੇਮਾ ਨੇ ਵੀ ਸੋਨੇ ਦਾ ਤਮਗਾ ਜਿੱਤਿਆ । ਇਕਲਵਿਆ ਅਤੇ ਰੇਮਾ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹੌਸਲੇ ਦੀ ਭਾਵਨਾ ਪੈਦਾ ਕਰਦੀਆਂ ਹਨ । ਉਨ੍ਹਾਂ ਕਿਹਾ ਕਿ ਦੋਵਾਂ ਭੈਣ-ਭਰਾਵਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੈ । ਉਨ੍ਹਾਂ ਨੇ ਦੋਵਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਸਰਾਂਸ਼ ਇੰਟਰਨੈਸ਼ਨਲ ਸਕੂਲ ਵਿਖੇ ਹੈਲਥ ਟਿਪਸ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਫਾਈ ਸੇਵਕਾਂ ਨੇ ਦੀਵਾਲੀ ਤੱਕ ਮੰਗਾਂ ਪੂਰੀਆਂ ਨਾ ਕਰਨ ’ਤੇ ਤਿੱਖਾ ਰੋਸ ਪ੍ਰਦਰਸ਼ਨ ਦਾ ਲਿਆ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।