05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ’ਚ ਸੋਨੇ ਦੇ ਤਗਮੇ ਜਿੱਤੇ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- 31 ਅਕਤੂਬਰ ਨੂੰ ਪ੍ਰਾਇਮਰੀ ਪੰਜਾਬ ਸਕੂਲ ਗੇਮਜ਼ ਵਲੋਂ ਜ਼ਿਲ੍ਹੇ ਪੱਧਰ ’ਤੇ ਗੌਰਮਿੰਟ ਗਰਲਜ ਸਕੂਲ ਵਿਖੇ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਟੂਰਨਾਮੈਂਟ ਵਿਚ ਐੱਚ.

ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- 31 ਅਕਤੂਬਰ ਨੂੰ ਪ੍ਰਾਇਮਰੀ ਪੰਜਾਬ ਸਕੂਲ ਗੇਮਜ਼ ਵਲੋਂ ਜ਼ਿਲ੍ਹੇ ਪੱਧਰ ’ਤੇ ਗੌਰਮਿੰਟ ਗਰਲਜ ਸਕੂਲ ਵਿਖੇ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਟੂਰਨਾਮੈਂਟ ਵਿਚ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਦੇ ਪੰਜਵੀਂ ਕਲਾਸ ਦੇ ਵਿਦਿਆਰਥੀ ਰਵਨੀਤ ਸਿੰਘ ਸਿੰਘ ਤੇ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲੇ ਸਥਾਨ ’ਤੇ ਸੋਨ ਤਗਮਾ ਪ੍ਰਾਪਤ ਕਰਕੇ ਆਪਣੇ ਮਾਤਾ -ਪਿਤਾ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਮਹਾਨ ਜਿੱਤ ਤੋਂ ਖ਼ੁਸ਼ ਹੋ ਕੇ ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਮੈਡਮ ਸਵੀਨ ਪੁਰੀ, ਪ੍ਰਿੰਸੀਪਲ ਸਤੀਸ਼ ਕੁਮਾਰ ਅਤੇ ਮੈਡਮ ਨਵਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਰਮਨ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਫੈਂਸਿੰਗ ’ਚ ਰਾਸ਼ਟਰੀ ਪੱਧਰ ’ਤੇ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਚੋਣ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਮੁੜ ਟਿਕਟ ਮਿਲਣ ਤੋਂ ਬਾਅਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।