ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਰੈਲੀ ਦੀ ਸਫ਼ਲਤਾ ’ਤੇ ਸਭ ਦਾ ਤਹਿ ਦਿਲੋਂ ਧੰਨਵਾਦ
ਪਠਾਨਕੋਟ, 4 ਨਵੰਬਰ (ਸੁਮਿਤ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ਦੀ ਸ਼ਾਨਦਾਰ ਸਫ਼ਲਤਾ ’ਤੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਤੇ ਆਮ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਰਾਕੇਸ਼ ਸ਼ਰਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਦੀ ਮਾਣਮੱਤੀ ਮੌਜੂਦਗੀ ਵਿਚ ਛੇ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਇਹ ਰੈਲੀ ਸ਼ਾਨਦਾਰ ਅਤੇ ਸਫ਼ਲ ਰਹੀ ।
ਅਜੀਤ ਡੈਸਕ
05-11-2026