06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ 16 ਨਵੰਬਰ ਤੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਉਣ ਦਾ ਐਲਾਨ

ਗੁਰਦਾਸਪੁਰ, 5 ਨਵੰਬਰ (ਗੁਰਪ੍ਰਤਾਪ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ 4 ਨਵੰਬਰ ਤੋਂ ਸੰਘਰਸ਼ ਸ਼ੁਰੂ ਕਰਦਿਆਂ ਮੁਕੰਮਲ ਕੰਮ ਠੱਪ ਕਰਨ ਤੇ ਅਣਮਿੱਥੇ ਸਮੇਂ ਲਈ ਪੱਕੇ ਧਰਨੇ ਦਾ ਬਿਗੁਲ ਵਜਾ ਦਿੱਤਾ ਹੈ।

ਅਜੀਤ ਡੈਸਕ 06-11-2026
ਗੁਰਦਾਸਪੁਰ, 5 ਨਵੰਬਰ (ਗੁਰਪ੍ਰਤਾਪ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ 4 ਨਵੰਬਰ ਤੋਂ ਸੰਘਰਸ਼ ਸ਼ੁਰੂ ਕਰਦਿਆਂ ਮੁਕੰਮਲ ਕੰਮ ਠੱਪ ਕਰਨ ਤੇ ਅਣਮਿੱਥੇ ਸਮੇਂ ਲਈ ਪੱਕੇ ਧਰਨੇ ਦਾ ਬਿਗੁਲ ਵਜਾ ਦਿੱਤਾ ਹੈ। ਆਗੂਆਂ ਦੱਸਿਆ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵਲੋਂ ਇਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਸੀ ਤੇ ਅਧਿਕਾਰੀਆਂ ਨੇ ਨੋਟੀਫਿਕੇਸ਼ਨ ਤੋਂ ਬਾਅਦ ਹਫ਼ਤੇ ਦੇ ਅੰਦਰ-ਅੰਦਰ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ। ਹਾਲਾਂਕਿ ਅਜੇ ਤੱਕ ਕੋਈ ਮੀਟਿੰਗ ਨਹੀਂ ਕੀਤੀ ਗਈ, ਜਿਸ ਨਾਲ ਮੁਲਾਜ਼ਮਾਂ ਅੰਦਰ ਸਰਕਾਰ ਪ੍ਰਤੀ ਬੇਵਿਸ਼ਵਾਸੀ ਵਧ ਗਈ ਹੈ। ਆਗੂਆਂ ਨੇ ਕਿਹਾ ਕਿ 11 ਅਤੇ 12 ਨਵੰਬਰ ਨੂੰ ਵੱਖ-ਵੱਖ ਸਿਹਤ ਸੰਸਥਾਵਾਂ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 13 ਨਵੰਬਰ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਸੰਘਰਸ਼ ਦੇ ਅਗਲੇ ਪੜਾਅ ਵਿਚ 16 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਗੁਰਦਾਸਪੁਰ ਦੇ ਹਨੂੰਮਾਨ ਚੌਕ ’ਚੋਂ ਲੋਕਾਂ ਦਾ ਲੰਘਣਾ ਹੋਇਆ ਔਖਾ ਸੜਕ ਕੰਢੇ ਲੱਗੀਆਂ ਰੇਹੜੀਆਂ ਨੇ ਘੇਰੀ ਜਗ੍ਹਾ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਕਾਲਜ ਵਿਖੇ ਆਨਲਾਈਨ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।