20 ਨਵੰਬਰ ਦੇ ਐਸ.ਜੀ.ਪੀ.ਸੀ. ਜਨਰਲ ਇਜਲਾਸ ’ਚ ਜੂਨ 1984 ਦੇ ਫੌਜੀ ਹਮਲੇ ਵਿਰੁੱਧ ਨਿੰਦਾ ਮਤਾ ਪਾਸ ਕਰਨ ਦੀ ਮੰਗ
ਧਾਰੀਵਾਲ, 5 ਨਵੰਬਰ (ਲਖਬੀਰ ਸਿੰਘ ਖੁੰਡਾ)- ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਗੁਲਜਾਰ ਸਿੰਘ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਬਲਦੇਵ ਸਿੰਘ ਨੇ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਨਵੰਬਰ ਨੂੰ ਕਰਵਾਏ ਜਾ ਰਹੇ ਜਨਰਲ ਇਜਲਾਸ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਸਬੰਧੀ ਨਿੰਦਾ ਮਤਾ ਪਾਸ ਕੀਤਾ ਜਾਵੇ ਤੇ ਇਸ ਲਈ ਜ਼ਿੰਮੇਵਾਰ ਧਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਕਾਰਵਾਈ ਕੀਤੀ ਜਾਵੇ।
ਅਜੀਤ ਡੈਸਕ
06-11-2026