07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰਿੰਸੀਪਲ ਸੁਲੱਖਣ ਸਿੰਘ ਦੇ ਸਪੁੱਤਰ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸਨੋਬਰ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਘੁਮਾਣ, 6 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਨੌਜਵਾਨ ਸਨੋਬਰ ਸਿੰਘ ਨੂੰ ਯੂਥ ਕਾਂਗਰਸ ਕਮੇਟੀ ਦਿੱਲੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਗੁਰਦਾਸਪੁਰ ਲਈ ਸਿਟੀ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ‘ਪੰਜਾਬ ਛਾਤ੍ਰੋਂ ਕੀ ਗੂੰਜ’ ਦੀ ਕੋਰ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ।

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸਨੋਬਰ ਸਿੰਘ, ਪ੍ਰਤਾਪ ਸਿੰਘ ਬਾਜਵਾ ਤੋਂ ਆਸ਼ੀਰਵਾਦ ਲੈਂਦੇ ਹੋਏ। ਅਜੀਤ ਤਸਵੀਰ 07-11-2026
ਘੁਮਾਣ, 6 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਨੌਜਵਾਨ ਸਨੋਬਰ ਸਿੰਘ ਨੂੰ ਯੂਥ ਕਾਂਗਰਸ ਕਮੇਟੀ ਦਿੱਲੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਗੁਰਦਾਸਪੁਰ ਲਈ ਸਿਟੀ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ‘ਪੰਜਾਬ ਛਾਤ੍ਰੋਂ ਕੀ ਗੂੰਜ’ ਦੀ ਕੋਰ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਹੈ। ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਐਸ.ਸੀ. ਵਿੰਗ ਤੇ ਸਪੁੱਤਰ ਸਨੋਬਰ ਸਿੰਘ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲਣ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ। ਇਸ ਨਿਯੁਕਤੀ ’ਤੇ ਸਨੋਬਰ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਦਿੱਤਾ ਗਿਆ ਭਰੋਸਾ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ। ਇਸ ਮੌਕੇ ਉਨ੍ਹਾਂ ਦੇ ਪਿਤਾ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ, ਮਾਤਾ ਡਾ. ਸਿਮਰਤ ਕੌਰ, ਸਾਬਕਾ ਚੇਅਰਮੈਨ ਸਵਾਮੀਪਾਲ, ਕੈਪਟਨ ਮੱਖਣ ਸਿੰਘ, ਬਲਵਿੰਦਰ ਸਿੰਘ ਨਾਭਾ, ਡਾ. ਸ਼ਹਿਬਾਜ਼ ਸਿੰਘ, ਮੰਗਲ ਸਿੰਘ ਸਾਬਕਾ ਚੇਅਰਮੈਨ ਨੇ ਸਨੋਬਰ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ ਗ੍ਰੀਨ ਤੇ ਈਕੋ-ਫਰੈਂਡਲੀ ਦੀਵਾਲੀ ਸੰਬੰਧੀ ਰੈਲੀ ਕੱਢੀ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਦੀ ਯਾਦ ’ਚ 43ਵੀਂ ਬਰਸੀ ਡੇਰਾ ਨਵਾਂ ਬੱਲੜਵਾਲ ਵਿਖੇ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।