07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਚੇਅਰਮੈਨ ਰਾਜੀਵ ਸ਼ਰਮਾ ਵਲੋਂ ਕਰਵਾਏ ਵਿਕਾਸ ਕਾਰਜਾਂ ਤੇ ਲੋੜਵੰਦਾਂ ਦੀ ਮਦਦ ਨੇ ਜਿੱਤਿਆ ਸ਼ਹਿਰ ਵਾਸੀਆਂ ਦਾ ਦਿਲ

ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਹਿਰ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਨਾਲ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਚੇਅਰਮੈਨ ਰਾਜੀਵ ਸ਼ਰਮਾ 07-11-2026
ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਹਿਰ ਵਾਸੀਆਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਨਾਲ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਵਿਕਾਸ ਕਾਰਜਾਂ ਦੇ ਨਾਲ-ਨਾਲ ਰਾਜੀਵ ਸ਼ਰਮਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਉਹ ਲੋੜਵੰਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਉਨ੍ਹਾਂ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਆਪਣੀ ਸਮਰੱਥਾ ਅਨੁਸਾਰ ਸਹਾਇਤਾ ਕਰਦੇ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਜ਼ਿੰਮੇਵਾਰ ਅਹੁਦੇ ’ਤੇ ਬੈਠੇ ਵਿਅਕਤੀ ਦੀ ਅਸਲ ਪਹਿਚਾਣ ਉਸ ਦੇ ਕੰਮਾਂ ਤੇ ਲੋਕਾਂ ਪ੍ਰਤੀ ਉਸ ਦੇ ਵਿਵਹਾਰ ਤੋਂ ਹੁੰਦੀ ਹੈ। ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਗਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਰਾਜੀਵ ਸ਼ਰਮਾ ਨੇ ਸ਼ਹਿਰ ਵਾਸੀਆਂ ਦਾ ਦਿਲ ਜਿੱਤਿਆ ਹੈ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।