ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਪਿੰਡ ਸਾਬ ਚੱਕ ਦਾ ਕੀਤਾ ਦੌਰਾ
ਤਾਰਾਗੜ੍ਹ, 6 ਨਵੰਬਰ (ਸੋਹਨ ਲਾਲ)- ਤਾਰਾਗੜ੍ਹ ਦੇ ਅਧੀਨ ਆਉਂਦੇ ਪਿੰਡ ਸਾਬ ਚੱਕ ਵਿਖੇ ਭਾਜਪਾ ਆਗੂ ਲੈਕਚਰਾਰ ਸੁਰਿੰਦਰ ਪਾਲ ਨੇ ਦੌਰਾ ਕੀਤਾ । ਦੌਰੇ ਦੌਰਾਨ ਗੱਲਬਾਤ ਕਰਦਿਆਂ ਸੁਰਿੰਦਰ ਪਾਲ ਨੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ।
ਅਜੀਤ ਡੈਸਕ
07-11-2026