07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਤਿਆਰੀਆਂ ਸ਼ੁਰੂ 19 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਘੁਮਾਣ,6 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਘੁਮਾਣ ਦੀ ਧਰਤੀ ’ਤੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਸ਼੍ਰੋਮਣੀ ਭਗਤ ਨਾਮਦੇਵ ਜੀ 07-11-2026
ਘੁਮਾਣ,6 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਗੁਰਦਾਸਪੁਰ ਵਲੋਂ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਦੱਸਿਆ ਕਿ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਘੁਮਾਣ ਦੀ ਧਰਤੀ ’ਤੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ। 19 ਨਵੰਬਰ ਨੂੰ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। 20 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ। ਉਪਰੰਤ ਕੀਰਤਨ ਸਮਾਗਮ ਹੋਣਗੇ ਤੇ ਸ਼ਾਮ ਨੂੰ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਕਥਾਵਾਚਕ ਤੇ ਪ੍ਰਚਾਰਕ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਤਿਆਰੀਆ ਆਰੰਭ ਦਿੱਤੀਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਘੁਮਾਣ ਤੇ ਇਲਾਕੇ ਦੀਆਂ ਵੱਖ ਵਖ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾਂ, ਗੁਰਸ਼ਰਨਜੀਤ ਸਿੰਘ ਤੇ ਸ਼੍ਰੀ ਨਾਮਦੇਵ ਸੇਵਾ ਸੋਸਾਇਟੀ ਘੁਮਾਣ ਦੇ ਮੈਂਬਰ ਹਾਜਰ ਸਨ।
ਪਿਛਲੀ ਖ਼ਬਰ ਪੀ.ਸੀ.ਸੀ.ਟੀ.ਯੂ. ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਵਿਸ਼ਾਲ ਕਾਫ਼ਲੇ ਨਾਲ ਦੀਨਾਨਗਰ ’ਚ ਰਵੀ ਮੋਹਨ ਦੀ ਧਮਾਕੇਦਾਰ ਐਂਟਰੀ, ਥਾਂ-ਥਾਂ ਹੋਇਆ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।