10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੁਹੱਲਾ ਅਕਾਲਗੜ੍ਹ ’ਚ ਦੀਵਾਲੀ ਦੀ ਰਾਤ ਘਰ ਤੇ ਦੁਕਾਨ ਨੂੰ ਲੱਗੀ ਭਿਆਨਕ ਅੱਗ

ਕਾਦੀਆਂ, 9 ਨਵੰਬਰ (ਕੁਲਵਿੰਦਰ ਸਿੰਘ)- ਕਾਦੀਆਂ ਦੇ ਮੁਹੱਲਾ ਅਕਾਲਗੜ੍ਹ ਵਿਚ ਦੀਵਾਲੀ ਦੀ ਰਾਤ ਇਕ ਦੁਖਦਾਈ ਘਟਨਾ ਵਾਪਰੀ। ਮੁਹੱਲਾ ਨਿਵਾਸੀ ਅਵਤਾਰ ਸਿੰਘ ਭਾਟੀਆ ਦੇ ਘਰ ਤੇ ਦੁਕਾਨ ’ਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ।

ਅਜੀਤ ਡੈਸਕ 10-11-2026
ਕਾਦੀਆਂ, 9 ਨਵੰਬਰ (ਕੁਲਵਿੰਦਰ ਸਿੰਘ)- ਕਾਦੀਆਂ ਦੇ ਮੁਹੱਲਾ ਅਕਾਲਗੜ੍ਹ ਵਿਚ ਦੀਵਾਲੀ ਦੀ ਰਾਤ ਇਕ ਦੁਖਦਾਈ ਘਟਨਾ ਵਾਪਰੀ। ਮੁਹੱਲਾ ਨਿਵਾਸੀ ਅਵਤਾਰ ਸਿੰਘ ਭਾਟੀਆ ਦੇ ਘਰ ਤੇ ਦੁਕਾਨ ’ਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮੁਹੱਲਾ ਅਕਾਲਗੜ੍ਹ ਦੇ ਸਥਾਨਕ ਨਿਵਾਸੀਆਂ ਤੇ ਮੁਸਲਿਮ ਜਮਾਤ ਅਹਿਮਦੀਆ ਦੇ ਨੌਜਵਾਨਾਂ ਨੇ ਬਿਨ੍ਹਾਂ ਦੇਰੀ ਕੀਤੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਲਈ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਮੁਸਲਿਮ ਜਮਾਤ ਅਹਿਮਦੀਆ ਦੀ ਫਾਇਰ ਸਰਵਿਸ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਟੀਮ ਦੇ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਾਂਝੇ ਯਤਨਾਂ ਤੇ ਸਖ਼ਤ ਮਿਹਨਤ ਨਾਲ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਨਗਰ ਕੌਂਸਲ ਕਾਦੀਆਂ ਦੇ ਮੀਤ ਪ੍ਰਧਾਨ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੇ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁਸਲਿਮ ਜਮਾਤ ਅਹਿਮਦੀਆ ਦੀ ਫਾਇਰ ਸਰਵਿਸ ਟੀਮ ਤੇ ਸਾਰੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੇਂ ਸਿਰ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਵਿਚ ਅਹਿਮ ਭੂਮਿਕਾ ਨਿਭਾਈ ਤੇ ਇੱਕ ਵੱਡੇ ਹਾਦਸੇ ਨੂੰ ਵਾਪਰਨ ਤੋਂ ਬਚਾਉਣ ਵਿੱਚ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਮਨਾਇਆ ਅਗਲੀ ਖ਼ਬਰ ਸਾਹੋਵਾਲ ਫੋਕਲ ਪੁਆਇੰਟ ’ਚ ਝੋਨਾ ਲਿਫਟਿੰਗ ਨਾ ਹੋਣ ਕਰਕੇ ਆੜ੍ਹਤੀ ਕੋਸ ਰਹੇ ਖ਼ਰੀਦ ਏਜੰਸੀਆਂ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।