ਪੈਨਸ਼ਨਰਾਂ ਦੀ ਮੀਟਿੰਗ ਅੱਜ- ਸੁਰਿੰਦਰ ਪੱਪੂ
ਗੁਰਦਾਸਪੁਰ, ਨਵੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡਲ ਗੁਰਦਾਸਪੁਰ ਸਬੰਧਿਤ ਪੈਨਸ਼ਨਰ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਜ਼ਰੂਰੀ ਮੀਟਿੰਗ 10 ਨਵੰਬਰ ਨੂੰ ਸਵੇਰੇ 11 ਵਜੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਜਿਸ ਦਾ ਮੰਗ ਪੱਤਰ ਤਿਆਰ ਕਰਕੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਨੂੰ ਪੇਸ਼ ਕਰਕੇ ਉਨ੍ਹਾਂ ਦਾ ਜਲਦੀ ਹੀ ਨਿਪਟਾਰਾ ਕਰਵਾਇਆ ਜਾਵੇਗਾ ।
ਅਜੀਤ ਡੈਸਕ
10-11-2026