10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਉਸਾਰੀ ਮਜ਼ਦੂਰਾਂ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 9 ਨਵੰਬਰ (ਗੁਰਪ੍ਰਤਾਪ ਸਿੰਘ)- ਅੱਜ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ ਦੀ ਯੋਗ ਅਗਵਾਈ ਹੇਠ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਭਾਵਸ਼ਾਲੀ ਸਮਾਗਮ ਵਿਚ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

ਅਜੀਤ ਡੈਸਕ 10-11-2026
ਗੁਰਦਾਸਪੁਰ, 9 ਨਵੰਬਰ (ਗੁਰਪ੍ਰਤਾਪ ਸਿੰਘ)- ਅੱਜ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ ਦੀ ਯੋਗ ਅਗਵਾਈ ਹੇਠ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਭਾਵਸ਼ਾਲੀ ਸਮਾਗਮ ਵਿਚ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਉਨ੍ਹਾਂ ਦੀਆਂ ਅਮੂਲ ਪਵਿੱਤਰ ਸਿੱਖਿਆਵਾਂ ਤੇ ਮਾਨਵ ਸਮਾਜ ਵਿਚ ਕਿਰਤ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਸਮਾਗਮ ਦੌਰਾਨ ਇਫਟੂ ਦੇ ਸੂਬਾ ਵਿੱਤ ਸਕੱਤਰ ਜੋਗਿੰਦਰ ਪਾਲ ਪਨਿਆੜ ਨੇ ਕੰਸਟ੍ਰਕਸ਼ਨ ਵਰਕਰਾਂ ਨਾਲ ਸਬੰਧਿਤ ਵੈੱਬਸਾਈਟ ਪਿਛਲੇ ਤਿੰਨ ਮਹੀਨਿਆਂ ਤੋਂ ਬੰਦ ਰਹਿਣ ’ਤੇ ਪੰਜਾਬ ਸਰਕਾਰ ਦੀ ਤਿੱਖੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਬਿਲਡਿੰਗ ਤੇ ਹੋਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈੱਬਸਾਈਟ ਨੂੰ ਤੁਰੰਤ ਚਾਲੂ ਕੀਤਾ ਜਾਵੇ ਤੇ ਉਸਾਰੀ ਕਿਰਤੀਆਂ ਦੀਆਂ ਰੁਕੀਆਂ ਹੋਈਆਂ ਭਲਾਈ ਸਕੀਮਾਂ ਦੇ ਪੈਸੇ ਜਲਦ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਯੂਨੀਅਨ ਆਗੂਆਂ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ’ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਦੀ ਵੀ ਕਰੜੀ ਆਲੋਚਨਾ ਕੀਤੀ। ਸਮਾਗਮ ਦੇ ਅੰਤ ਵਿਚ ਹਾਜ਼ਰ ਸਮੂਹ ਵਰਕਰਾਂ ਲਈ ਚਾਹ ਤੇ ਮਠਿਆਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਜੋਗਿੰਦਰ ਪਾਲ ਘੁਰਾਲਾ, ਜੋਤੀ ਲਾਲ ਪਾਹੜਾ, ਗੁਰਮੀਤ ਰਾਜ, ਸੰਦੀਪ ਕੁਮਾਰ ਹੱਲਾ, ਮੰਗਲ ਮਸੀਹ ਬਰਿਆਰ, ਰਮਨ ਕੁਮਾਰ, ਬੋਧ ਰਾਜ, ਮਾਨ ਕੌਰ ਸਿੰਘ, ਬਲਵਿੰਦਰ ਮੂਨ, ਗੁਰਮੀਤ ਸਿੰਘ ਆਰੀਆ ਨਗਰ, ਅੰਗਰੇਜ਼ ਸਿੰਘ, ਰਮੇਸ਼ ਲਾਲ ਮੱਲੀਆਂ, ਮਿੰਟੂ ਪੀਰ ਦੀ ਸੈਨ, ਹਰਵਿੰਦਰ ਸਿੰਘ ਗੋਪਾਲ ਨਗਰ, ਯਸ਼ਪਾਲ ਦੀਨਾਨਗਰ, ਦਲਜੀਤ ਸਿੰਘ, ਚੰਦਨ ਵਰਮਾ, ਦਰਬਾਰਾ ਸਿੰਘ, ਸਰਬਜੀਤ ਕੁਮਾਰ ਹੇਮਰਾਜਪੁਰ, ਸੁਰਿੰਦਰ ਪਾਲ ਰਾਮ ਨਗਰ, ਰਾਮ ਚੰਦਰ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਮਜ਼ਦੂਰ ਮੌਜੂਦ ਸਨ ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।