10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਬੰਦੀ ਛੋੜ ਦਿਵਸ ਮਨਾਇਆ

ਦੀਨਾਨਗਰ, 9 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਨਾਲ ਜੁੜੀ ਇਤਿਹਾਸਿਕ ਯਾਦਗਾਰ ਬਾਰਾਂਦਰੀ ਤੇ ਦੀਨਾਨਗਰ ਬਾਈਪਾਸ ’ਤੇ ਮਹਾਰਾਜਾ ਰਣਜੀਤ ਸਿੰਘ ਚੌਕ ’ਤੇ ਲਗਾਏ ਗਏ ਬੁੱਤ ਨੂੰ ਬੰਦੀ ਛੋੜ ਦਿਵਸ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀਨਾਨਗਰ ਵਲੋਂ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਵਿਚ ਸੰਗਤ ਦੇ ਸਹਿਯੋਗ ਨਾਲ ਸ਼ਾਨਦਾਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਜੋ ਕਿ ਸਾਰਿਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ । ਇਤਿਹਾਸਿਕ ਬਾਰਾਂਦਰੀ ’ਤੇ ਪਹਿਲੀ ਵਾਰ ਬੰਦੀ ਛੋੜ ਦਿਵਸ ਮੌਕੇ ਲਾਈਟਾਂ ਲੱਗੀਆਂ ਦਿਖਾਈ ਦਿੱਤੀਆਂ ।

ਅਜੀਤ ਡੈਸਕ 10-11-2026
ਦੀਨਾਨਗਰ, 9 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਨਾਲ ਜੁੜੀ ਇਤਿਹਾਸਿਕ ਯਾਦਗਾਰ ਬਾਰਾਂਦਰੀ ਤੇ ਦੀਨਾਨਗਰ ਬਾਈਪਾਸ ’ਤੇ ਮਹਾਰਾਜਾ ਰਣਜੀਤ ਸਿੰਘ ਚੌਕ ’ਤੇ ਲਗਾਏ ਗਏ ਬੁੱਤ ਨੂੰ ਬੰਦੀ ਛੋੜ ਦਿਵਸ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀਨਾਨਗਰ ਵਲੋਂ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਵਿਚ ਸੰਗਤ ਦੇ ਸਹਿਯੋਗ ਨਾਲ ਸ਼ਾਨਦਾਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਜੋ ਕਿ ਸਾਰਿਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ । ਇਤਿਹਾਸਿਕ ਬਾਰਾਂਦਰੀ ’ਤੇ ਪਹਿਲੀ ਵਾਰ ਬੰਦੀ ਛੋੜ ਦਿਵਸ ਮੌਕੇ ਲਾਈਟਾਂ ਲੱਗੀਆਂ ਦਿਖਾਈ ਦਿੱਤੀਆਂ । ਬਾਬਾ ਸ੍ਰੀ ਚੰਦ ਸੁਸਾਇਟੀ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਗਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨਰਿੰਦਰ ਸਿੰਘ ਬਾੜਾ ਨੇ ਬੰਦੀ ਛੋੜ ਦਿਵਸ ਮੌਕੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੀਨਾਨਗਰ ਵਿਖੇ ਯਾਦਗਾਰ ਬਾਰਾਂਦਰੀ ਤੇ ਸੂਬੇ ਦੀਆਂ ਹੋਰ ਇਤਿਹਾਸਿਕ ਇਮਾਰਤਾਂ ਨੂੰ ਸੰਭਾਲਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਸਰਕਾਰਾਂ ਇਤਿਹਾਸਿਕ ਵਿਰਾਸਤ ਨੂੰ ਸੰਭਾਲਣ ਵਿਚ ਨਾਕਾਮ ਹੁੰਦੀਆਂ ਹਨ ਉਸ ਸਮੇਂ ਚੰਗੇ ਮਨੁੱਖਾਂ ਨੂੰ ਅੱਗੇ ਆ ਕੇ ਉਕਤ ਇਤਿਹਾਸਿਕ ਵਿਰਾਸਤਾਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ। ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਬਾੜਾ, ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ, ਦਰਬਾਰਾ ਸਿੰਘ ਜਕੜੀਆ, ਕਾਬਲ ਸਿੰਘ ਮਾੜੀ, ਜਸਪਾਲ ਸਿੰਘ ਤੇ ਬਲਜਿੰਦਰ ਸਿੰਘ ਤੇ ਭਾਰੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ।
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਜੰਡੀ, ਰਸੂਲਪੁਰ ਬੇਟ ਤੇ ਚੰਦਰਭਾਨ ’ਚ ਘਰਾਂ ਦੇ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਉਸਾਰੀ ਮਜ਼ਦੂਰਾਂ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।