10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਪਠਾਨਕੋਟ, 9 ਨਵੰਬਰ (ਸੰਧੂ)- ਪ੍ਰੋਜੈਕਟ ਇਨੋਵੇਸ਼ਨ ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਅੱਠਵੀਂ ਜਮਾਤ ਦੇ ਵਿਦਿਆਰਥੀ ਦਕਸ਼ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਦਿਵਿਆਨਾ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ।

ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਪ੍ਰੋਜੈਕਟ ਇਨੋਵੇਸ਼ਨ ਤਹਿਤ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ । ਅੱਠਵੀਂ ਜਮਾਤ ਦੇ ਵਿਦਿਆਰਥੀ ਦਕਸ਼ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਦਿਵਿਆਨਾ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਪ੍ਰਾਪਤੀ ਲਈ ਬੀ.ਐਨ.ਓ. ਰਵੀ ਕਾਂਤ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਫਲਤਾ ਪਿੱਛੇ ਸਕੂਲ ਮੁਖੀ ਮਿਸ ਰਾਜ ਕੁਮਾਰੀ ਦੀ ਯੋਗ ਅਗਵਾਈ ਅਤੇ ਗਾਈਡ ਅਧਿਆਪਕਾਵਾਂ ਅਲਕਾ ਸਾਂਬਿਆਲ ਤੇ ਰੂਪਾਲੀ ਦੇਵੀ ਦੀ ਮਿਹਨਤ ਤੇ ਸੁਚੱਜੀ ਰਹਿਨੁਮਾਈ ਦਾ ਅਹਿਮ ਯੋਗਦਾਨ ਰਿਹਾ । ਸਕੂਲ ਮੁਖੀ ਮਿਸ ਰਾਜ ਕੁਮਾਰੀ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਵਿਗਿਆਨ ਤੇ ਨਵੀਨਤਮ ਖੋਜਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ ।
ਪਿਛਲੀ ਖ਼ਬਰ ਢਾਕੀ ਇਲਾਕੇ ’ਚ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ * 10 ਤੋਂ 15 ਲੱਖ ਰੁਪਏ ਦੇ ਨੁਕਸਾਨ ਦਾ ਖਦਸ਼ਾ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।