10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡੀ.ਏ.ਵੀ. ਸਕੂਲ ’ਚ ਦੀਵਾਲੀ ਮਨਾਈ

ਪਠਾਨਕੋਟ, 9 ਨਵੰਬਰ (ਸੰਧੂ)- ਡਾ: ਮੇਹਰ ਚੰਦ ਮਹਾਜਨ ਡੀ. ਏ.

ਅਜੀਤ ਡੈਸਕ 10-11-2026
ਪਠਾਨਕੋਟ, 9 ਨਵੰਬਰ (ਸੰਧੂ)- ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਿੰਸੀਪਲ ਅੰਕੁਸ਼ ਪੁਰੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਸੁੰਦਰ ਰੰਗੋਲੀਆਂ ਨਾਲ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਤੇ ਦੀਪ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਨਾਚ, ਨਾਟਕ, ਭਾਸ਼ਣ ਅਤੇ ਕਵਿਤਾ ਪੇਸ਼ ਕੀਤੀ ਗਈ। ਇਸ ਦੌਰਾਨ ਰੰਗੋਲੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਅੰਤ ਵਿਚ ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਸ੍ਰੀ. ਐਮ.ਐਲ. ਪੁਰੀ ਚਿਲਡ੍ਰਨ ਹਾਈ ਸਕੂਲ ਕਲਾਨੌਰ ’ਚ ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਬੰਦੀ ਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।