11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਲਾਸਵਾਲਾ ਖ਼ਾਲਸਾ ਸੀਨੀ ਸੈਕੰ ਸਕੂਲ ਕਾਦੀਆਂ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸਮਾਪਤ

ਕਾਦੀਆਂ, 10 ਨਵੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖਾਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਚੱਲ ਰਿਹਾ ਐਨ. ਐਸ.

ਅਜੀਤ ਡੈਸਕ 11-11-2026
ਕਾਦੀਆਂ, 10 ਨਵੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖਾਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਚੱਲ ਰਿਹਾ ਐਨ.ਐਸ.ਐਸ ਸੱਤ ਰੋਜ਼ਾ ਕੈਂਪ ਦੀ ਸਮਾਪਤੀ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਹੋਈ, ਜਿਸ ਵਿਚ ਐਨ.ਐਸ.ਐਸ ਵਲੰਟੀਅਰਾਂ ਨੇ ਆਪਣੀਆਂ ਵੱਖ-ਵੱਖ ਕਲਾਵਾਂ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪ੍ਰੋਗਰਾਮ ਅਫਸਰ ਹਰਦੀਪ ਸਿੰਘ ਨੇ ਐਨ.ਐਸ.ਐਸ ਕੈਂਪ ਦੇ ਬਾਰੇ ਜਾਣਕਾਰੀ ਦਿੱਤੀ, ੳਚੁਸ ਉਪਰੰਤ ਬਾਰਵੀਂ ਕਲਾਸ ਦੀ ਵਿਦਿਆਰਥਣਾਂ ਗੁਰਮਹਿਕ ਕੌਰ ਨੇ ਇਕ ਕਵਿਤਾ ਪੇਸ਼ ਕੀਤੀ ਅਤੇ ਐਨ.ਐਸ.ਐਸ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਮੁੱਖ ਮਹਿਮਾਨ ਸਕੂਲ ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਨੇ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ ,ਸਮਾਜਿਕ ਬੁਰਾਈਆਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪ੍ਰੋਗਰਾਮ ਅਫਸਰ ਵਾਈਸ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਵੀ ਬੱਚਿਆਂ ਨੂੰ ਐਨ.ਐਸ.ਐਸ ਦੇ ਬਾਰੇ ਉਹਨਾਂ ਦੀ ਗਤੀਵਿਧੀਆਂ ਦੇ ਬਾਰੇ ਜਾਣੂ ਕਰਵਾਇਆ ਅਤੇ ਇਸ ਸੱਤ ਰੋਜਾ ਕੈਂਪ ਦੀ ਸਫਲਤਾ ਪੂਰਵਕ ਸਮਾਪਤੀ ਉਪਰੰਤ ਡਾ. ਸ਼ਾਲਿਨੀ ਦੱਤਾ ਜੀ ਦਾ ਧੰਨਵਾਦ ਕੀਤਾ । ਇਸ ਮੌਕੇ ਬੈਸਟ ਕੈਂਪਰ ਕਿਰਨਪ੍ਰੀਤ ਕੌਰ ਅਤੇ ਸਾਜਨ ਨੂੰ ਸਨਮਾਨਿਤ ਕੀਤਾ ਗਿਆ। ਕੈਂਪ ਦੇ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਬੱਚੇ ਸ਼ੁਭ ,ਰਿਸ਼ੂ ,ਨਮਨਦੀਪ ਕੌਰ, ਨਵਜੋਤ ਕੌਰ, ਤਰਨਬੀਰ, ਗੁਰਸ਼ਾਨ, ਹੀਨਾ ਕੁਮਾਰੀ, ਤਮੰਨਾ, ਅਭਿਸ਼ੇਕ ਮਸੀਹ ਇਹਨਾਂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਣਿਤ ਕੀਤਾ ਗਿਆ। ਸਕੂਲ ਅਧਿਆਪਕਾਂ ਵਲੋਂ ਵੀ ਇੱਕ ਪੌਦਾ ਭੇਟ ਕਰ ਮੁੱਖ ਮਹਿਮਾਨ ਡਾ. ਸ਼ਾਲਿਨੀ ਦੱਤਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਵਲੋਂ ਪਰਮਿੰਦਰ ਕੌਰ, . ਪਰਮਜੀਤ ਸਿੰਘ, ਹਰਦੀਪ ਸਿੰਘ ਨੂੰ ਵੀ ਇੱਕ -ਇੱਕ ਪੌਦਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਹੈਡ ਮਾਸਟਰ ਪਰਮਜੀਤ ਸਿੰਘ, ਸ਼ਰਨਬੀਰ ਕੌਰ, ਧਿਆਨ ਸਿੰਘ, ਗੁਲਸ਼ਨ ਕੁਮਾਰ ਅਤੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਭੂਰੀਵਾਲੇ ਦੀ ਯਾਦ ’ਚ 3 ਰੋਜ਼ਾ ਸਾਲਾਨਾ ਪੜੇਵੀ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਆਰੰਭ ਅਗਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਖੇ ਬਾਲ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।