ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ
ਗੁਰਦਾਸਪੁਰ, 11 ਨਵੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਵਿਚ ਅੱਜ ਗੰਨੇ ਦੀ ਬਕਾਇਆ ਰਾਸ਼ੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸੰਯੁਕਤ ਗੰਨਾ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ । ਇਸ ਦੌਰਾਨ ਰੋਸ ਵਿਚ ਆਏ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ।
ਅਜੀਤ ਡੈਸਕ
12-11-2026