12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਕਮੇਟੀ ਸਰਬਸੰਮਤੀ ਨਾਲ ਚੁਣੀ

ਕਾਦੀਆਂ, 11 ਨਵੰਬਰ (ਕੁਲਵਿੰਦਰ ਸਿੰਘ)- ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਅਨੁਸਾਰ ਸਰਕਲ ਗੁਰਦਾਸਪੁਰ ਦੀ ਕਮੇਟੀ ਦੀ ਚੋਣ ਵਾਸਤੇ ਸਰਕਲ ਸਹਾਇਕ ਸਕੱਤਰ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚੋਣ ਇਜਲਾਸ ਕੀਤਾ ਗਿਆ। ਇਸ ਦੌਰਾਨ ਪਿਛਲੇ ਅਰਸੇ ਦੌਰਾਨ ਕੀਤੇ ਗਏ ਸੰਘਰਸ਼ ਤੇ ਸਰਗਰਮੀਆਂ ਦਾ ਲੇਖਾ ਜੋਖਾ ਕਰਦੀ ਹੋਈ ਲਿਖਤੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਅਤੇ ਸਰਕਲ ਖਜ਼ਾਨਚੀ ਰਣਜੀਤ ਸਿੰਘ ਵਲੋਂ ਫੰਡਾਂ ਬਾਰੇ ਵਿੱਤ ਰਿਪੋਰਟ ਪੇਸ਼ ਕੀਤੀ ਗਈ।

ਚੋਣ ਇਜਲਾਸ ਬਾਰੇ ਜਾਣਕਾਰੀ ਦਿੰਦੇ ਟੈਕਨੀਕਲ ਸਰਵਿਸ ਯੂਨੀਅਨ ਦੇ ਅਹੁਦੇਦਾਰ। ਤਸਵੀਰ : ਕੁਲਵਿੰਦਰ ਸਿੰਘ 12-11-2026
ਕਾਦੀਆਂ, 11 ਨਵੰਬਰ (ਕੁਲਵਿੰਦਰ ਸਿੰਘ)- ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਅਨੁਸਾਰ ਸਰਕਲ ਗੁਰਦਾਸਪੁਰ ਦੀ ਕਮੇਟੀ ਦੀ ਚੋਣ ਵਾਸਤੇ ਸਰਕਲ ਸਹਾਇਕ ਸਕੱਤਰ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਚੋਣ ਇਜਲਾਸ ਕੀਤਾ ਗਿਆ। ਇਸ ਦੌਰਾਨ ਪਿਛਲੇ ਅਰਸੇ ਦੌਰਾਨ ਕੀਤੇ ਗਏ ਸੰਘਰਸ਼ ਤੇ ਸਰਗਰਮੀਆਂ ਦਾ ਲੇਖਾ ਜੋਖਾ ਕਰਦੀ ਹੋਈ ਲਿਖਤੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਅਤੇ ਸਰਕਲ ਖਜ਼ਾਨਚੀ ਰਣਜੀਤ ਸਿੰਘ ਵਲੋਂ ਫੰਡਾਂ ਬਾਰੇ ਵਿੱਤ ਰਿਪੋਰਟ ਪੇਸ਼ ਕੀਤੀ ਗਈ। ਚੋਣ ਇਜਲਾਸ ਦੀ ਨਿਗਰਾਨ ਕਮੇਟੀ ਵਜੋਂ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਅਤੇ ਸੂਬਾ ਦਫਤਰੀ ਸਕੱਤਰ ਮਲਕੀਅਤ ਸਿੰਘ ਸੈਂਸਰਾ ਨੇ ਜ਼ਿੰਮਵਾਰੀ ਨਿਭਾਈ। ਇਸ ਮੌਕੇ ਪੁਰਾਣੀ ਕਮੇਟੀ ਭੰਗ ਕਰ ਕੇ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਪ੍ਰਧਾਨ ਗੁਰਵਿੰਦਰ ਸਿੰਘ ਸੂਚ, ਮੀਤ ਪ੍ਰਧਾਨ ਕੰਵਲਜੀਤ ਸਿੰਘ ਲਾਡੀ, ਸਕੱਤਰ ਕਸ਼ਮੀਰ ਸਿੰਘ, ਸਹਾਇਕ ਸਕੱਤਰ ਨਰਿੰਦਰ ਸਿੰਘ ਤੇ ਖਜ਼ਾਨਚੀ ਪ੍ਰਿਤਪਾਲ ਸਿੰਘ ਚੁਣੇ ਗਏ। ਚੁਣੀ ਕਮੇਟੀ ਵਲੋਂ ਇਜਲਾਸ ਵਿਚ ਹਾਜ਼ਰ ਮੈਂਬਰਾਂ / ਡੈਲੀਗੇਟਾਂ ਨੂੰ ਟੀ.ਐੱਸ.ਯੂ. ਦੀਆਂ ਨੀਤੀਆਂ ਨੂੰ ਲਾਗੂ ਕਰਨ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਭਰਵਾਂ ਯੋਗਦਾਨ ਪਾਉਣ ਦਾ ਵਿਸ਼ਵਾਸ ਦਿਵਾਇਆ ਗਿਆ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।