13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮਨਾਇਆ

ਦੀਨਾਨਗਰ, 12 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਤੇ ਸਕੱਤਰ ਧਰਮ ਇੰਦੂ ਗੁਪਤਾ ਦੀ ਪ੍ਰਧਾਨਗੀ ਵਿਚ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਆਰੰਭ ਵਿਦਿਆ ਜੋਤੀ ਜਗਾਉਣ ਤੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਹੋਇਆ।

ਅਜੀਤ ਡੈਸਕ 13-11-2026
ਦੀਨਾਨਗਰ, 12 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਤੇ ਸਕੱਤਰ ਧਰਮ ਇੰਦੂ ਗੁਪਤਾ ਦੀ ਪ੍ਰਧਾਨਗੀ ਵਿਚ ਰਾਸ਼ਟਰੀ ਕਾਨੂੰਨੀ ਸਾਖਰਤਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਆਰੰਭ ਵਿਦਿਆ ਜੋਤੀ ਜਗਾਉਣ ਤੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਹੋਇਆ। ਉਪਰੰਤ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਵਿਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁੱਖ ਮਹਿਮਾਨ ਤੇ ਜ਼ਿਲ੍ਹਾ ਨੋਡਲ ਅਫ਼ਸਰ ਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਨੂੰਨੀ ਸਾਖਰਤਾ ਦਾ ਅਰਥ ਹੈ ਕਾਨੂੰਨਾਂ, ਕਾਨੂੰਨੀ ਅਧਿਕਾਰਾਂ ਤੇ ਕਾਨੂੰਨੀ ਪ੍ਰਕਿਰਿਆ ਦੀ ਮੁੱਢਲੀ ਸਮਝ। ਮੁਕੇਸ਼ ਵਰਮਾ ਨੇ ਕਿਹਾ ਕਿ ਅੱਜ ਹੀ ਆਪਣੇ ਜੀਵਨ ਦੇ ਟੀਚੇ ਨਿਰਧਾਰਤ ਕਰੋ, ਆਪਣੇ ਟੀਚੇ ‘ਤੇ ਧਿਆਨ ਕੇਂਦਰਿਤ ਰੱਖੋ ਤੇ ਰੋਜ਼ਾਨਾ ਅਖ਼ਬਾਰ ਪੜ੍ਹੋ। ਪ੍ਰਿੰਸੀਪਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਾਨੂੰਨੀ ਮਾਹਿਰਾਂ ਵਲੋਂ ਜੋ ਕਾਨੂੰਨੀ ਜਾਣਕਾਰੀ ਮਿਲੀ ਹੈ ਉਹ ਸਿਰਫ਼ ਸੁਣਨ ਲਈ ਨਹੀਂ ਹੈ, ਇਹ ਇਸ ਨੂੰ ਜੀਵਨ ਵਿਚ ਲਾਗੂ ਕਰਨ ਲਈ ਹੈ। ਆਪਣੇ ਅਧਿਕਾਰਾਂ ਨੂੰ ਜਾਣੋ, ਆਪਣੇ ਫਰਜ਼ਾਂ ਨੂੰ ਪਹਿਚਾਣੋ ਤੇ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਕਰਨ ਤੋਂ ਨਾ ਡਰੋ। ਅੰਤ ਵਿਚ ਪ੍ਰਿੰਸੀਪਲ ਡਾ: ਸਰਲਾ ਨਿਰੰਕਾਰੀ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਚੋਣ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਕੁਇਜ਼ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਹਲਕਾ ਦੀਨਾਨਗਰ ਅੰਦਰ ‘ਆਪ’ ਆਗੂ ਰਾਜੇਸ਼ ਭੰਗਵਾਂ ਦੀਆਂ ਰਾਜਨੀਤਿਕ ਚਰਚਾਵਾਂ ਨਾਲ ਸਿਆਸੀ ਮਾਹੌਲ ਗਰਮਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।