14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਿਤ ਨੁਮਾਇੰਦਿਆਂ ਨੂੰ ‘ਫਸਟ ਲੈਵਲ ਚੈਕਿੰਗ’ ਪ੍ਰਕਿਰਿਆ ’ਚ ਸ਼ਾਮਿਲ ਹੋਣ ਦੀ ਅਪੀਲ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ- 2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ.

ਗੁਰਸਿਮਰਨ ਸਿੰਘ ਢਿੱਲੋਂ 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ- 2027 ਦੇ ਮੱਦੇਨਜ਼ਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਚੱਲ ਰਹੀ ਹੈ। ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਕਨਵੀਨਰ ਤੇ ਅਧਿਕਾਰਿਤ ਨੁਮਾਇੰਦਿਆਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਪਿੰਡ ਘੁੱਲਾ ਜ਼ੇਲ੍ਹ ਰੋਡ ਵਿਖੇ ਵੇਅਰ ਹਾਊਸ ਵਿਖੇ ਈ.ਵੀ.ਐਮਜ਼ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਰੱਖੀਆਂ ਹਨ ਤੇ 12 ਨਵੰਬਰ ਤੋਂ ਫਸਟ ਲੈਵਲ ਚੈਕਿੰਗ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਰੋਜ਼ਾਨਾ ਜਦ ਤੱਕ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਮੁਕੰਮਲ ਨਹੀਂ ਹੋ ਜਾਂਦੀ, ਸਮੂਹ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਫਸਟ ਲੈਵਲ ਚੈਕਿੰਗ ਪ੍ਰਕਿਰਿਆ ’ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਭਾਵੇਂ ਸਨਿਚਰਵਾਰ, ਐਤਵਾਰ, ਗਜ਼ਟਿਡ/ਪਬਲਿਕ ਛੁੱਟੀਆਂ ਹੋਣ, ਫਸਟ ਲੈਵਲ ਚੈਕਿੰਗ, ਮੁਕੰਮਲ ਪ੍ਰਕਿਰਿਆ ਹੋਣ ਤੱਕ ਜਾਰੀ ਰਹੇਗੀ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਹੈਰੋਇਨ, ਡਰੱਗ ਮਨੀ ਸਮੇਤ 4 ਵਿਅਕਤੀ ਤੇ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।