14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

ਪਠਾਨਕੋਟ, 13 ਨਵੰਬਰ (ਸੰਧੂ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਐਸ. ਸੀ.

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਐਸ.ਸੀ.ਈ.ਆਰ.ਟੀ. ਦੇ ਸਹਿਯੋਗ ਨਾਲ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਹਾਈ ਤੇ ਸੈਕੰਡਰੀ ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਡਾਇਟ ਪਠਾਨਕੋਟ ਵਿਖੇ ਕਰਵਾਇਆ ਗਿਆ । ਇਹ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਕਮਲਦੀਪ ਕੌਰ ਤੇ ਡਿਪਟੀ ਡੀ.ਈ.ਓ. (ਸੈ:) ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾਇਟ ਹਰਿੰਦਰ ਸੈਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਪਰਵਿੰਦਰ ਸੈਣੀ ਨੇ ਦੱਸਿਆ ਕਿ ਸਕੂਲਾਂ ਵਿਚ ਕਰੀਅਰ ਗਾਈਡੈਂਸ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਕਰੀਅਰ ਗਾਈਡੈਂਸ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਪੋਰਟਲ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਹੈ। ਇਸ ਪੋਰਟਲ ਹਰੇਕ ਵਿਦਿਆਰਥੀ ਲਈ ਵੱਖਰੀ ਲਾਗਇਨ ਆਈ.ਡੀ. ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਤਹਿਤ ਹਰੇਕ ਸਕੂਲ ਵਿਚੋਂ ਦੋ ਕਰੀਅਰ ਨੋਡਲ ਅਧਿਆਪਕਾਂ ਨੂੰ ਸਿਖਲਾਈ ਦੇਣ ਦਾ ਉਦੇਸ਼ ਉਨ੍ਹਾਂ ਨੂੰ ਕਰੀਅਰ ਗਾਈਡੈਂਸ ਦੀਆਂ ਨਵੀਆਂ ਵਿਧੀਆਂ ਤੇ ਪੋਰਟਲ ਦੀ ਵਰਤੋਂ ਸੰਬੰਧੀ ਜਾਣਕਾਰੀ ਦੇਣਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਮਿਤੀ 12 ਨਵੰਬਰ ਨੂੰ ਬਲਾਕ ਧਾਰ 1, 2 ਬਲਾਕ ਨਰੋਟ ਜੈਮਲ ਸਿੰਘ ਤੇ ਬਮਿਆਲ ਦੇ ਅਧਿਆਪਕਾਂ ਦੀ ਸਿੱਖਲਾਈ ਕਰਵਾਈ ਗਈ ਤੇ ਅੱਜ ਬਲਾਕ ਪੱਧਰ ਦੇ ਕੈਰੀਅਰ ਨੋਡਲ ਅਧਿਆਪਕਾਂ ਦੀ ਸਿਖਲਾਈ ਤਹਿਤ ਪਠਾਨਕੋਟ ਬਲਾਕ-1, ਬਲਾਕ-2 ਤੇ ਬਲਾਕ-3 ਦੇ ਅਧਿਆਪਕਾਂ ਨੂੰ ਵੀ ਡਾਇਟ ਪਠਾਨਕੋਟ ਵਿਖੇ ਸਿਖਲਾਈ ਦਿੱਤੀ ਗਈ । ਇਸ ਮੌਕੇ ਦੇਸ਼ਰਾਜ ਡੋਗਰਾ ਤੇ ਸਹਾਇਕ ਮ੍ਰਿਦੁਲ ਵਲੋਂ ਅਧਿਆਪਕਾਂ ਨੂੰ ਵਿਸਥਾਰ ਪੂਰਵਕ ਸਿਖਲਾਈ ਦਿੱਤੀ ਗਈ।
ਪਿਛਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੀ.ਆਰ.ਪੀ. ਵਲੋਂ ਜਾਂਚ ਮੁਹਿੰਮ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।