14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਪੈਸ਼ਲ ਕੇਡਰ ਅਧਿਆਪਕਾਂ ਵਲੋਂ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ

ਪਠਾਨਕੋਟ, 13 ਨਵੰਬਰ (ਸੰਧੂ)- ਸਪੈਸ਼ਲ ਕੈਡਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਲਗਾਤਾਰ ਲਾਰਾ ਲਾਉਣ ਦੀ ਨੀਤੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਮਨੀਸ਼ ਤੇ ਉਪ ਪ੍ਰਧਾਨ ਸ਼ਾਮ ਲਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ।

ਜ਼ਿਲ੍ਹਾ ਪ੍ਰਧਾਨ ਪਠਾਨਕੋਟ ਮਨੀਸ਼ ਤੇ ਉਪ ਪ੍ਰਧਾਨ ਸ਼ਾਮ ਲਾਲ । 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਸਪੈਸ਼ਲ ਕੈਡਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਲਗਾਤਾਰ ਲਾਰਾ ਲਾਉਣ ਦੀ ਨੀਤੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਮਨੀਸ਼ ਤੇ ਉਪ ਪ੍ਰਧਾਨ ਸ਼ਾਮ ਲਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਵਾਰ-ਵਾਰ ਮੀਟਿੰਗਾਂ ਤੋਂ ਪਿੱਛੇ ਹਟਣ ਕਾਰਨ ਅਧਿਆਪਕਾਂ ਵਿਚ ਭਾਰੀ ਨਿਰਾਸ਼ਾ ਤੇ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਤੋਂ ਤੰਗ ਆ ਕੇ ਸਪੈਸ਼ਲ ਕੈਡਰ ਅਧਿਆਪਕਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਂਦੇ ਵੱਖ-ਵੱਖ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਬਾਲ ਮੇਲਿਆਂ, ਆਨਲਾਈਨ ਕੰਮਾਂ ਤੇ ਹੋਰ ਗੈਰ-ਵਿੱਦਿਅਕ ਡਿਊਟੀਆਂ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ । ਮਨੀਸ਼ ਤੇ ਸ਼ਾਮ ਲਾਲ ਨੇ ਦੱਸਿਆ ਕਿ 15 ਨਵੰਬਰ ਤੋਂ ਸੰਗਰੂਰ ਵਿਖੇ ਸੂਬਾ ਪੱਧਰੀ ਵੱਡਾ ਇਕੱਠ ਕਰਕੇ ਰੋਸ ਰੈਲੀ ਕੀਤੀ ਜਾਵੇਗੀ। ਉਪਰੰਤ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੌਕੇ ਹਰਮੀਤ ਕੌਰ, ਅਜੇ ਕੁਮਾਰ, ਪਵਨਪ੍ਰੀਤ ਕੌਰ, ਅਰਪਣਾ ਦੇਵੀ, ਦੀਪਤੀ, ਉਜਵਲ ਮਹਾਜਨ, ਰਿੰਪੀ ਬਾਲਾ ਤੇ ਦੇਸ ਰਾਜ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ 17 ਨੂੰ ਅਗਲੀ ਖ਼ਬਰ ਪਠਾਨਕੋਟ ’ਚ ਜਨਗਣਨਾ ਫੇਜ਼-2 ਦਾ ਕੰਮ ਸ਼ੁਰੂ, ਡੀ.ਸੀ. ਡਾ: ਪੱਲਵੀ ਨੇ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।