ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਵਾਹਨ ਸੜ ਕੇ ਸੁਆਹ
ਘਰੋਟਾ, 13 ਨਵੰਬਰ (ਸੰਜੀਵ ਗੁਪਤਾ)- ਘਰੋਟਾ-ਪਠਾਨਕੋਟ ਮਾਰਗ ’ਤੇ ਸਥਿਤ ਪਿੰਡ ਮਿਰਜ਼ਾਪੁਰ ਵਿਚ ਬਿਜਲੀ ਦੀਆਂ ਨੀਵੀਆਂ ਲਟਕਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ । ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਜਿਸ ਕਾਰਨ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਪਿੰਡ ਮਿਰਜ਼ਾਪੁਰ ਵਿਖੇ ਅੱਗ ਦੀ ਲਪੇਟ ਵਿਚ ਆਇਆ ਟਰੈਕਟਰ ਤੇ ਟਰਾਲੀ। ਤਸਵੀਰ: ਸੰਜੀਵ ਗੁਪਤਾ
14-11-2026