ਉਮੀਦਵਾਰ ਐਲਾਨੇ ਜਾਣ ਮਗਰੋਂ ਸ਼ਮਸ਼ੇਰ ਸਿੰਘ ਪੰਡੋਰੀ ਧਾਮ ਵਿਖੇ ਹੋਏ ਨਤਮਸਤਕ
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦਰਬਾਰ ਸ਼੍ਰੀ ਪੰਡੋਰੀ ਧਾਮ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਅਜੀਤ ਡੈਸਕ
15-11-2026