ਸਾਇੰਸ ਅਤੇ ਗਣਿਤ ਪ੍ਰਦਰਸ਼ਨੀ ਦੌਰਾਨ ਬੱਚਿਆਂ ਨੇ ਦਿਖਾਇਆ ਹੁਨਰ
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)- ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਅੱਜ ਸਾਇੰਸ ਤੇ ਗਣਿਤ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ ਤੇ ਬਹੁਤ ਸਾਰੇ ਖ਼ੂਬਸੂਰਤ ਤੇ ਉਪਯੋਗੀ ਵਰਕਿੰਗ ਮਾਡਲ ਬਣਾ ਕੇ ਪੇਸ਼ ਕੀਤੇ ਗਏ।
ਅਜੀਤ ਡੈਸਕ
15-11-2026