ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦਮਦਮਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਆਰੰਭ
ਪਠਾਨਕੋਟ, 14 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੋਨੀ ਤੋਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਸੰਬੰਧੀ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 13 ਨਵੰਬਰ ਤੋਂ 22 ਨਵੰਬਰ ਤੱਕ ਸਜਾਈਆਂ ਜਾਣਗੀਆਂ।
ਅਜੀਤ ਡੈਸਕ
15-11-2026